ਰਾਜਧਾਨੀ ‘ਚ ਕੋਰੋਨਾ ਵਾਇਰਸ ਨੇ 24 ਘੰਟੇ ਅੰਦਰ ਲਈਆਂ 13 ਜਾਨਾਂ

TeamGlobalPunjab
1 Min Read

ਨਵੀਂ ਦਿੱਲੀ: ਰਾਜਧਾਨੀ ਵਿੱਚ ਬੀਤੇ 24 ਘੰਟੀਆਂ ਦੇ ਦੌਰਾਨ ਦਿੱਲੀ ਵਿੱਚ ਕੋਰੋਨਾ ਵਾਇਰਸ ਕਰਨ 13 ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਸੰਕਰਮਣ ਫੈਲਣ ਤੋਂ ਬਾਅਦ ਦਿੱਲੀ ਵਿੱਚ ਕੋਰੋਨਾ ਕਾਰਨ ਇੱਕ ਦਿਨ ਵਿੱਚ ਹੋਣ ਵਾਲੀਆਂ ਮੌਤਾਂ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ। ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਸਾਰੇ 13 ਵਿਅਕਤੀ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ ਸਨ। ਇਸਦੇ ਨਾਲ ਹੀ ਦਿੱਲੀ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਵਧ ਕੇ 86 ਹੋ ਗਈ ਹੈ।

ਦਿੱਲੀ ਵਿੱਚ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵੀ 7600 ਪਾਰ ਪਹੁੰਚ ਚੁੱਕੀ ਹੈ। 24 ਘੰਟੇ ਦੌਰਾਨ ਕੋਰੋਨਾ ਵਾਇਰਸ ਦੇ 406 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ ਕੁੱਲ ਮਾਮਲੇ 7639 ਹੋ ਗਏ ਹਨ। ਦਿੱਲੀ ਵਿੱਚ ਕੋਰੋਨਾ ਕਰਨ ਹੁਣੇ ਤੱਕ 86 ਲੋਕਾਂ ਦੀ ਮੌਤ ਹੋ ਚੁੱਕੀ ਹੈ।

Share this Article
Leave a comment