ਪਟਿਆਲਾ ਜ਼ਿਲ੍ਹੇ ‘ਚ ਕਰੋਨਾ ਦੇ 32 ਨਵੇਂ ਮਾਮਲੇ, ਕੁੱਲ ਗਿਣਤੀ 550 ਪਾਰ

TeamGlobalPunjab
1 Min Read

ਪਟਿਆਲਾ : ਜ਼ਿਲ੍ਹਾ ਪਟਿਆਲਾ ‘ਚ ਕੋਰੋਨਾਵਾਇਰਸ ਦੀਆਂ ਦੇਰ ਰਾਤ ਤੇ ਹੁਣ ਤਕ ਆਈਆਂ ਰਿਪੋਰਟਾਂ ‘ਚ 32 ਕੋਰੋਨਾ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 552 ਹੋ ਗਈ ਹੈ।

ਪਾਜ਼ਿਟਿਵ ਮਾਮਲਿਆਂ ‘ਚ ਸਭ ਤੋਂ ਜ਼ਿਆਦਾ ਵਿਅਕਤੀ ਸਮਾਣਾ ਨਾਲ ਸਬੰਧਤ ਹਨ। ਇਸ ਤੋਂ ਬਾਅਦ ਹਰਕਤ ‘ਚ ਆਉਂਦਿਆ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਸਮਾਣਾ ਸ਼ਹਿਰ ਦੇ ਦੋ ਇਲਾਕਿਆਂ ਨੂੰ ਮਾਈਕ੍ਰੋ ਕੰਟੋਨਮੈਂਟ ਏਰੀਆ ਬਣਾਉਣ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ, ਜਦੋਂਕਿ ਪੀੜਤ ਮਰੀਜ਼ਾਂ ਨੂੰ ਹੋਮ ਕੁਆਰੰਟੀਨ, ਕੋਵਿਡ ਕੇਅਰ ਸੈਂਟਰ ਤੇ ਆਈਸੋਲੇਸ਼ਨ ਵਾਰਡ ‘ਚ ਸ਼ਿਫ਼ਟ ਕੀਤਾ ਜਾ ਰਿਹਾ ਹੈ।

ਉੱਥੇ ਹੀ ਹੁਣ ਤੱਕ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਕੁੱਲ 8 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਹਤ ਮੰਤਰਾਲੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 8,20,916 ਹੋ ਗਈ ਹੈ।

ਪਿਛਲੇ 24 ਘੰਟੇ ਵਿੱਚ ਕੋਰੋਨਾ ਦੇ 27,114 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਦਿਨ ਵਿੱਚ ਸਾਹਮਣੇ ਆਉਣ ਵਾਲੇ ਕੋਰੋਨਾ ਮਰੀਜ਼ਾਂ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਉਥੇ ਹੀ, ਪਿਛਲੇ 24 ਘੰਟਿਆਂ ਵਿੱਚ ਇਸ ਵਾਇਰਸ ਨਾਲ 519 ਲੋਕਾਂ ਦੀ ਜਾਨ ਗਈ ਹੁਣ ਤੱਕ ਕੁਲ 22,123 ਲੋਕ ਜਾਨ ਗਵਾ ਚੁੱਕੇ ਹਨ।

- Advertisement -

Share this Article
Leave a comment