ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਸੰਕਰਮਣ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਤੋਂ ਬਾਅਦ ਇੱਕ ਵਾਰ ਫਿਰ ਨਵੇਂ ਮਰੀਜ਼ਾਂ ਦੀ ਗਿਣਤੀ 50 ਹਜ਼ਾਰ ਤੋਂ ਜ਼ਿਆਦਾ ਵਧੀ ਹੈ। ਪਿਛਲੇ 24 ਘੰਟਿਆਂ ਵਿੱਚ 54,044 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਅਤੇ 717 ਕੋਰੋਨਾ ਸੰਕਰਮਿਤਾਂ ਨੇ ਆਪਣੀ ਜਾਨ ਗਵਾਈ ਹੈ। ਬੀਤੇ ਦਿਨ 61,775 ਮਰੀਜ਼ ਠੀਕ ਵੀ ਹੋਏ ਹਨ।
ਇਸ ਤੋਂ ਪਹਿਲਾਂ ਤਿੰਨ ਮਹੀਨੇ ਬਾਅਦ ਪਹਿਲੀ ਵਾਰ ਦੇਸ਼ ਵਿੱਚ 50 ਹਜ਼ਾਰ ਤੋਂ ਘੱਟ ਕੋਰੋਨਾ ਕੇਸ ਦਰਜ ਕੀਤੇ ਗਏ ਸਨ ਅਤੇ ਮੌਤ ਦੀ ਗਿਣਤੀ ਵਿੱਚ ਵੀ ਕਮੀ ਵੇਖੀ ਗਈ ਸੀ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਕੁੱਲ ਗਿਣਤੀ 76 ਲੱਖ 51 ਹਜ਼ਾਰ ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚੋਂ ਇੱਕ ਲੱਖ 15 ਹਜ਼ਾਰ 914 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਰਿਕਵਰੀ ਮਾਮਲਿਆਂ ਦੀ ਗਿਣਤੀ 67 ਲੱਖ 95 ਹਜ਼ਾਰ ਤੱਕ ਪਹੁੰਚ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 7 ਲੱਖ 40 ਹਜ਼ਾਰ ‘ਤੇ ਆ ਗਈ ਹੈ।