ਕੋਰੋਨਾ ਵਾਇਰਸ ਦਾ ਪ੍ਰਭਾਵ : ਦਰਬਾਰ ਸਾਹਿਬ ਤੋਂ ਸ਼ੁਰੂ ਹੋਈ ਵਿਸ਼ੇਸ ਮੁਹਿੰਮ

TeamGlobalPunjab
4 Min Read

ਅੰਮ੍ਰਿਤਸਰ ਸਾਹਿਬ : ਗੁਆਂਢੀ ਮੁਲਕ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੋਰਨਾਂ ਦੇਸ਼ਾਂ ਦੇ ਨਾਲ ਨਾਲ ਭਾਰਤ ਅੰਦਰ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੁਕ ਕਰਵਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੀ ਵਿਸ਼ੇਸ਼ ਮੁਹਿਮ ਸ਼ੁਰੂ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਸਾਹਿਬ ਦੇ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਣੂੰ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇੱਥੇ ਵਿਦੇਸ਼ਾਂ ਤੋਂ ਅਤੇ ਆਮ ਲੋਕ ਦਰਸ਼ਨਾਂ ਲਈ ਆ ਰਹੇ ਹਨ ਅਤੇ ਇਸ ਦੌਰਾਨ  ਉਨ੍ਹਾਂ ਵੱਲੋਂ ਇਹ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਪ੍ਰਹੇਜ਼ ਰੱਖਣਾ ਚਾਹੀਦਾ ਹੈ। ਡਾ. ਜੌਹਲ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਪ੍ਰਭਾਵਿਤ ਦੇਸ਼ਾਂ ਤੋਂ ਆਇਆ ਹੈ ਤਾਂ ਉਹ ਇਸ ਬਾਰੇ ਆਪਣੇ ਨਜਦੀਕੀ ਹਸਪਤਾਲ ‘ਚ  ਜਰੂਰ ਜਾਣਕਾਰੀ ਦੇਵੇ।

     

- Advertisement -

ਦੱਸ ਦਈਏ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਕੋਰੋਨਾਵਾਇਰਸ ਨਾਲ ਸਬੰਧਤ ਆਈਸੋਲੇਸ਼ਨ ਵਾਰਡ ‘ਚ 3 ਸ਼ੱਕੀ ਮਰੀਜ਼ਾਂ ਨੂੰ ਦੇਰ ਸ਼ਾਮ ਦਾਖਲ ਕੀਤਾ ਗਿਆ ਹੈ। ਇਹ ਮਰੀਜ਼ ਇਕ ਹੀ ਪਰਿਵਾਰ ਨਾਲ ਸਬੰਧਿਤ ਹਨ ਅਤੇ ਬੁੱਧਵਾਰ ਸਵੇਰੇ ਇਟਲੀ ਤੋਂ ਦਿੱਲੀ ਏਅਰਪੋਰਟ ਪੁੱਜੇ ਸਨ।

ਉੱਧਰ ਜਲੰਧਰ ‘ਚ ਪਿਛਲੇ ਦਿਨੀਂ ਪੱਕਾ ਬਾਗ ਵਿਚ ਵਿਦੇਸ਼ ਤੋਂ ਆਏ ਇਕ ਪਰਿਵਾਰ ਦੇ 2 ਬੱਚਿਆਂ ਨੂੰ ਬੁਖਾਰ ਅਤੇ ਖਾਂਸੀ ਹੋਣ ਦੀ ਵਜ੍ਹਾ ਨਾਲ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਚੈੱਕ ਕਰਵਾਉਣ ਗਏ ਤਾਂ ਡਾਕਟਰਾਂ ਨੇ ਬੱਚਿਆਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦਾ ਸ਼ੱਕ ਜ਼ਾਹਿਰ ਕੀਤਾ। ਜਿਸ ਤੋਂ ਬਾਅਦ ਬੱਚਿਆਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਦੇਰ ਰਾਤ ਦੋਆਬਾ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ।

ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਅਨਿਲ ਕੁਮਾਰ ਕਰੀਬ 10 ਦਿਨ ਪਹਿਲਾ ਹੀ ਮਲੇਸ਼ੀਆ ਤੋਂ ਵਾਪਸ ਆਇਆ ਹੈ। ਬੀਤੇ ਦਿਨ ਤੋਂ ਉਸ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, ਜਿਸ ਤੋਂ ਬਾਅਦ ਉਸ ਨੂੰ ਉਸ ਦੇ ਪਰਿਵਾਰ ਨੇ ਸਰਕਾਰੀ ਹਸਪਤਾਲ ਦਾਖਲ ਕਰਵਾ ਦਿੱਤਾ।

- Advertisement -

ਉੱਥੇ ਹੀ ਮੋਗਾ ‘ਚ ਬੀਤੇ ਦਿਨੀਂ ਦੁਬਈ ਤੋਂ ਪਰਤਿਆ ਨੌਜਵਾਨ ਨਿਮੋਨੀਆ ਹੋਣ ਕਾਰਨ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ਗਿਆ। ਇਸ ਦੌਰਾਨ ਡਾਕਟਰਾਂ ਵਲੋਂ ਉਸ ਦੇ ਲੋੜੀਂਦੇ ਟੈਸਟ ਕੀਤੇ। ਟੈਸਟ ਤੋਂ ਬਾਅਦ ਡਾਕਟਰਾਂ ਵਲੋਂ ਉਸ ‘ਚ ਕੋਰੋਨਾ ਵਾਇਰਸ ਹੋਣ ਦਾ ਖਦਸ਼ਾ ਪ੍ਰਗਟਾਇਆ ਅਤੇ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਨਿਗਰਾਨੀ ਹੇਠ ਰੱਖਣ ਦੀ ਸਲਾਹ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਉਕਤ ਨੌਜਵਾਨ ਉਥੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਹਰਕਤ ‘ਚ ਆਈ ਪੁਲਿਸ ਨੇ ਉਸ ਨੂੰ ਬੱਧਨੀ ਖੁਰਦ ਤੋਂ ਕਾਬੂ ਕਰ ਲਿਆ। ਉਕਤ ਨੌਜਵਾਨ ਦੇ ਖੂਨ ਦੇ ਨਮੂਨੇ ਲੈ ਕੇ ਪੂਣੇ ਭੇਜੇ ਗਏ ਹਨ। ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਸਕੇਗੀ। ਫਿਲਹਾਲ ਨੌਜਵਾਨ ਨੂੰ ਸਖਤ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਫਤਿਹਗੜ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਕੋਰੋਨਾਵਾਇਰਸ ਦਾ ਇੱਕ ਸ਼ੱਕੀ ਮਰੀਜ਼ ਹੋਣ ਦੀ ਖਬਰ ਮਿਲੀ ਹੈ। ਬੁੱਧਵਾਰ ਸਵੇਰੇ ਖੰਘ ਅਤੇ ਬੁਖਾਰ ਹੋਣ ਦੀ ਕਾਰਨ ਉਹ ਹਸਪਤਾਲ ਵਿੱਚ ਦਾਖਲ ਹੋਇਆ ਸੀ। ਜਿਵੇਂ ਹੀ ਹਸਪਤਾਲ ਦੇ ਡਾਕਟਰਾਂ ਨੂੰ ਉਸ ਵਿੱਚ ਕੋਰੋਨਾ ਦੇ ਲੱਛਣ ਵਿਖੇ ਸੈਂਪਲ ਦੇਣ ਤੋਂ ਬਾਅਦ ਮਰੀਜ਼ ਬਿਨਾਂ ਕਿਸੇ ਨੂੰ ਦੱਸੇ ਫਰਾਰ ਹੋ ਗਿਆ। ਇਸ ਤੋਂ ਬਾਅਦ ਸਿਵਲ ਸਰਜਨ ਦਫਤਰ ਨੇ ਇਸ ਦੀ ਸੂਚਨਾ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਫਤਿਹਗੜ੍ਹ ਸਾਹਿਬ ਨੂੰ ਦਿੱਤੀ। ਬਾਅਦ ਵਿੱਚ ਉਨ੍ਹਾਂ ਨੇ ਦੱਸਿਆ ਕਿ ਪੀੜਤ ਹਸਪਤਾਲ ਪਰਤ ਆਇਆ ਹੈ ਅਤੇ ਉਸਦਾ ਇਲਾਜ਼ ਸ਼ੁਰੂ ਹੋ ਗਿਆ ਹੈ।

Share this Article
Leave a comment