ਕੋਵਿਡ-19 : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

TeamGlobalPunjab
2 Min Read

ਲੰਦਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਐਤਵਾਰ ਯਾਨੀ ਅੱਜ ਕੋਰੋਨਾ ਵਾਇਰਸ ਦੇ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਜੌਹਨਸਨ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਬੀਤੇ ਸੋਮਵਾਰ ਦੇਰ ਰਾਤ ਆਈਸੀਯੂ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਇਲਾਜ ਸੇਂਟ ਥਾਮਸ ਹਸਪਤਾਲ ਚੱਲ ਰਿਹਾ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਉਨਿੰਗ ਸਟ੍ਰੀਟ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਸਾਂਝਾ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਜੌਹਨਸਨ ਨੂੰ ਤਿੰਨ ਦਿਨ ਆਈਸੀਯੂ ਵਿੱਚ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਸੁਧਾਰ ਦੇ ਚੱਲਦਿਆਂ  ਬੀਤੇ ਵੀਰਵਾਰ ਉਨ੍ਹਾਂ ਨੂੰ ਜਨਰਲ ਵਾਰਡ ‘ਚ ਸ਼ਿਫਟ ਕਰ ਦਿੱਤਾ ਗਿਆ ਸੀ। ਜਿੱਥੋਂ ਉਹ ਦਫਤਾਰ ਦਾ ਸਾਰਾ ਕੰਮ ਸੰਭਾਲ ਰਹੇ ਸਨ।

ਡਾਉਨਿੰਗ ਸਟ੍ਰੀਟ ਦੇ ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਿਹਤ ਵਿਭਾਗ ਦੀ ਟੀਮ ਦੀ ਸਲਾਹ ਦੇ ਮੱਦੇਨਜ਼ਰ ਘਰ ਤੋਂ ਹੀ ਦਫਤਰ ਦਾ ਕੰਮ ਦੇਖਣਗੇ ਤੇ ਉਨ੍ਹਾਂ ਨੂੰ ਦਫਤਰ ਜਾਣ ਦੀ ਸਲਾਹ ਨਹੀਂ ਦਿੱਤੀ ਗਈ ਹੈ। ਲੰਦਨ ਦੇ ਗ੍ਰਹਿ ਮੰਤਰੀ ਪਟੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੌਹਨਸਨ ਨੂੰ ਆਰਾਮ ਦੀ ਸਖਤ ਜ਼ਰੂਰਤ ਹੈ। ਉਨ੍ਹਾਂ ਨਾਲ ਇਹ ਵੀ ਦੱਸਿਆ ਕਿ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 9,875 ਹੋ ਗਈ ਹੈ। ਜਦੋਂ ਕਿ ਹਾਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਲੰਦਨ ‘ਚ ਮਰਨ ਵਾਲਿਆਂ ਦੀ ਗਿਣਤੀ 10,000 ਦੇ ਨੇੜੇ ਪਹੁੰਚ ਗਈ ਹੈ ਤੇ ਲਗਭਗ 80,000 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ।


Share this Article
Leave a comment