ਪਟਿਆਲਾ: ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਵਿੱਚ ਅੱਜ ਛੇ ਹੋਰ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਰਾਜਪੁਰਾ ਸ਼ਹਿਰ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 36 ਹੋ ਗਈ ਹੈ।
ਉੱਥੇ ਹੀ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ‘ਚ ਸਿਹਤ ਵਿਭਾਗ ਵੱਲੋਂ ਬੀਤੇ ਦਿਨੀਂ 55 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ‘ਚੋਂ ਕੁਝ ਵਿਅਕਤੀਆਂ ਦੀ ਰਿਪੋਰਟ ਆ ਗਈ ਹੈ। ਜਿਨ੍ਹਾਂ ਵਿੱਚ 6 ਵਿਅਕਤੀ ਪਾਜ਼ਿਟਿਵ ਪਏ ਗਏ ਹਨ ਜਦਕਿ ਬਾਕੀਆਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।