ਮੁਹਾਲੀ ‘ਚ ਕੋਰੋਨਾ ਦੇ ਤਿੰਨ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ, ਮਰੀਜ਼ਾਂ ਚ 10 ਸਾਲਾ ਬੱਚੀ ਵੀ ਸ਼ਾਮਲ

TeamGlobalPunjab
1 Min Read

ਮੁਹਾਲੀ: ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਚੰਡੀਗੜ੍ਹ ਤੋਂ ਕੋਰੋਨਾ ਪਾਜ਼ੀਟਿਵ ਜੋੜੇ ਦੇ ਰਿਸ਼ਤੇਦਾਰ ਹਨ, ਜਿਨ੍ਹਾਂ ਵਿਚ ਵਿਅਕਤੀ ਦੀ 10 ਸਾਲਾ ਧੀ ਤੇ 74 ਸਾਲਾ ਸੱਸ ਸ਼ਾਮਲ ਹੈ।

ਇਸ ਤੋਂ ਇਲਾਵਾ ਜਗਤਪੁਰੇ ਪਿੰਡ ਵਿਚ ਵੀ ਇਕ ਵਿਅਕਤੀ ਨੂੰ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ। ਇਹ ਵਿਅਕਤੀ ਵੀ ਚੰਡੀਗੜ੍ਹ ਵਿਖੇ ਇਲਾਜ ਅਧੀਨ ਦੁਬਈ ਤੋਂ ਆਏ ਵਿਅਕਤੀ ਦੇ ਸੰਪਰਕ ‘ਚ ਸੀ। ਇਨ੍ਹਾਂ ਦੇ ਸੈਂਪਲ ਮੰਗਲਵਾਰ ਨੂੰ ਲੈ ਗਏ ਸਨ, ਜ਼ਿਲ੍ਹੇ ‘ਚ ਕੋਰੋਨਾ ਗ੍ਰਸਤਾਂ ਦੀ ਗਿਣਤੀ 10 ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ਚ ਮਰੀਜ਼ਾਂ ਦੀ ਗਿਣਤੀ ਵਧ ਕੇ 45 ਹੋ ਗਈ ਹੈ।

ਦੱਸ ਦਈਏ ਇਸ ਤੋਂ ਪਹਿਲਾਂ ਲੁਧਿਆਣਾ ’ਚ 72 ਸਾਲਾ ਮਹਿਲਾ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਰਿੰਦਰ ਕੌਰ 72 ਸਾਲਾ ਮਹਿਲਾ ਉਸ ਔਰਤ ਦੀ ਗੁਆਂਢਣ ਹੈ, ਜਿਸ ਦੀ ਬੀਤੇ ਦਿਨੀਂ ਕੋਰੋਨਾ ਵਾਇਰਸ ਕਾਰਨ ਹੀ ਮੌਤ ਹੋ ਗਈ ਸੀ।

Share this Article
Leave a comment