ਚੰਡੀਗੜ੍ਹ: ਚੰਡੀਗੜ੍ਹ ‘ਚ ਕੋਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਬੁੱਧਵਾਰ ਸਵੇਰੇ ਬਾਪੂਧਮ ਕਲੋਨੀ ਤੋਂ ਦੋ ਹੋਰ ਮਾਮਲੇ ਸਾਹਮਣੇ ਆਏ ਜਿਸ ਨਾਲ ਸ਼ਹਿਰ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 202 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮਰੀਜ਼ਾਂ ‘ਚ ਇਕ 25 ਸਾਲਾ ਨੌਜਵਾਨ ਅਤੇ ਇਕ 50 ਸਾਲਾ ਔਰਤ ਸ਼ਾਮਲ ਹੈ, ਜਿਨ੍ਹਾਂ ਨੂੰ ਸੈਕਟਰ 16 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਧਨਾਸ ਵਿੱਚ ਚਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ‘ਚੋਂ ਇੱਕ 34 ਸਾਲਾ ਵਿਅਕਤੀ ਹਾਲ ਹੀ ਵਿੱਚ ਦਿੱਲੀ ਤੋਂ ਵਾਪਸ ਆਇਆ ਸੀ ਅਤੇ ਜੀਐਸਸੀਐਚ -32 ਵਿਖੇ ਟੈਸਟ ਕੀਤਾ ਗਿਆ ਸੀ। ਸ਼ਹਿਰ ਦੇ ਸੈਕਟਰ -26 ਸਥਿਤ ਬਾਪੁਧਮ ਕਲੋਨੀ ਵਿੱਚ ਸਭ ਤੋਂ ਵੱਧ 130 ਮਾਮਲੇ ਸਾਹਮਣੇ ਆਏ ਹਨ।