ਭਾਰਤ ‘ਚ 24 ਘੰਟੇ ਅੰਦਰ ਆਏ ਸਭ ਤੋਂ ਜ਼ਿਆਦਾ ਮਾਮਲੇ, ਮਰੀਜ਼ਾਂ ਦਾ ਅੰਕੜਾ 37,000 ਪਾਰ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ ਕੋਵਿਡ 19 ਮਰੀਜ਼ਾਂ ਦਾ ਕੁਲ ਅੰਕੜਾ ਵਧਕੇ 37,336 ‘ਤੇ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਹੁਣ ਤੱਕ 1,218 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਸੰਕਰਮਿਤਾਂ ਦੀ ਗਿਣਤੀ 37,336 ਹੋ ਗਈ ਹੈ। ਉੱਥੇ ਹੀ, ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ 2,293 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 71 ਲੋਕਾਂ ਦੀ ਮੌਤ ਹੋਈ ਹੈ। 24 ਘੰਟੇ ਵਿੱਚ ਹੁਣ ਤੱਕ ਸਭਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਹਾਲਾਂਕਿ ਕੁਝ ਰਾਹਤ ਵਾਲੀ ਗੱਲ ਇਹ ਹੈ ਕਿ ਇਸ ਬੀਮਾਰੀ ਤੋਂ ਹੁਣ ਤੱਕ 9951 ਮਰੀਜ਼ ਠੀਕ ਹੋ ਚੁੱਕੇ ਹਨ। ਰਿਕਵਰੀ ਰੇਟ 26.64 ਫ਼ੀਸਦੀ ਹੋ ਗਿਆ। ਦੱਸ ਦਈਏ ਕਿ ਕੋਰੋਨਾ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਦੇਸ਼ਭਰ ਵਿੱਚ ਲਾਕਡਾਊਨ ਲਗਾਇਆ ਗਿਆ ਹੈ। ਲਾਕਡਾਊਨ ਦੇ ਮੌਜੂਦਾ ਪੜਾਅ ਨੂੰ ਵਧਾਕੇ 17 ਮਈ ਕਰ ਦਿੱਤਾ ਗਿਆ ਹੈ।

Share this Article
Leave a comment