ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਦੋ ਹੋਰ ਮੌਤਾਂ, ਕੁੱਲ ਗਿਣਤੀ ਹੋਈ 27

TeamGlobalPunjab
1 Min Read

ਚੰਡੀਗੜ੍ਹ: ਸੂਬੇ ਵਿਚ ਅੱਜ ਕੋਰੋਨਾ ਵਾਇਰਸ ਕਾਰਨ ਦੋ ਹੋਰ ਮੌਤਾਂ ਹੋ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇੱਕ ਮ੍ਰਿਤਕ ਮਰੀਜ਼ ਪਟਿਆਲਾ ਤੋਂ ਹੈ ਤੇ ਦੂਜਾ ਜਲੰਧਰ ਤੋਂ ਦੱਸਿਆ ਜਾ ਰਿਹਾ ਹੈ। ਜਿਸ ਦੇ ਨਾਲ ਹੀ ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਕੇ 27 ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਕੋਰੋਨਾ ਪਾਜ਼ਿਟਿਵ ਮਰੀਜ਼ ਦਾ ਪੀਜੀਆਈ ਵਿਖੇ ਇਲਾਜ ਚੱਲ ਰਿਹਾ ਸੀ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਿਸ ਦੀ ਪਛਾਣ 30 ਸਾਲਾ ਨਰੇਸ਼ ਚਾਵਲਾ ਵਾਸੀ ਕਾਜ਼ੀ ਮੁਹੱਲਾ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਜਲੰਧਰ ਜ਼ਿਲ੍ਹੇ ਵਿੱਚ ਇਹ ਪੰਜਵੀਂ ਮੌਤ ਹੈ।

ਉੱਥੇ ਹੀ ਪਟਿਆਲਾ ਦੇ ਅਮਨ ਨਗਰ ਵਾਸੀ 45 ਸਾਲਾ ਵਿਅਕਤੀ ਦੀ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੌਤ ਹੋਣ ਤੋਂ ਬਾਅਦ ਉਸਦੇ ਟੈਸਟ ਲਏ ਗਏ ਸਨ ਜਿਸਦੀ ਰਿਪੋਰਟ ਪਾਜ਼ਿਟਿਵ ਪਾਈ ਗਈ। ਸਿਹਤ ਅਧਿਕਾਰੀਆਂ ਵਲੋਂ ਅਮਨ ਨਗਰ ਖੇਤਰ ਸੀਲ ਕਰ ਦਿੱਤਾ ਗਿਆ ਹੈ।

Share this Article
Leave a comment