ਮੁਹਾਲੀ: ਜ਼ਿਲ੍ਹਾ ਮੁਹਾਲੀ ਦੇ ਜ਼ੀਰਕਪੁਰ ਵਾਸੀ ਕੋਰੋਨਾ ਪੀੜਤ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 74 ਸਾਲਾ ਬਜ਼ੁਰਗ ਪਹਿਲਾਂ ਤੋਂ ਹੀ ਫੇਫੜਿਆਂ ਦੀ ਬਿਮਾਰੀ ਨਾਲ ਪੀੜਤ ਸੀ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਮਨਜੀਤ ਸਿੰਘ ਨੇ ਕਿਹਾ ਕਿ ਮਰੀਜ਼ ਪਹਿਲਾ ਹੀ ਫੇਫੜਿਆਂ ਸਬੰਧੀ ਬੀਮਾਰੀ ਨਾਲ ਪੀਡ਼ਤ ਸੀ। ਜ਼ਿਲ੍ਹੇ ਵਿੱਚ ਇਸ ਵਾਇਰਸ ਕਾਰਨ ਹੁਣ ਤੱਕ 3 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸਦੇ ਨਾਲ ਹੀ ਸੂਬੇ ਵਿਚ ਮਰੀਜ਼ਾਂ ਦੀ ਗਿਣਤੀ ਵਧ ਕੇ 29 ਹੋ ਗਈ ਹੈ।