ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 11,400 ਪਾਰ, 377 ਦੀ ਮੌਤ

TeamGlobalPunjab
1 Min Read

ਨਵੀਂ ਦਿੱਲੀ: ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ ਕੁੱਲ 11,439 ਮਾਮਲੇ ਸਾਹਮਣੇ ਆ ਚੁੱਕੇ ਹਨ।

ਪਿਛਲੇ 24 ਘੰਟਿਆ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕਾਰਨ 38 ਮੌਤਾਂ ਹੋਈਆਂ ਹਨ। ਉਥੇ ਹੀ ਇਸ ਦੌਰਾਨ 1076 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਦੇਸ਼ ਵਿੱਚ ਹੁਣ ਤੱਕ ਕੁੱਲ 377 ਲੋਕੋ ਦੀ ਮੌਤ ਕੋਰੋਨਾ ਦੇ ਕਾਰਨ ਹੋ ਚੁੱਕੀ ਹੈ।

ਭਾਰਤ ਵਿੱਚ ਕੁੱਲ 1,305 ਲੋਕ ਹੁਣ ਤੱਕ ਠੀਕ ਹੋ ਗਏ ਹਨ। 9,756 ਲੋਕਾਂ ਦਾ ਇਲਾਜ ਜਾਰੀ ਹੈ ਸਭ ਤੋਂ ਜ਼ਿਆਦਾ ਮਾਮਲੇ ਹੁਣ ਤੱਕ ਮਹਾਰਾਸ਼ਟਰ ਵਿੱਚ ਸਾਹਮਣੇ ਆਏ ਹਨ। ਇੱਥੇ ਹੁਣ ਤੱਕ 2,687 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ ਇਸ ਤੋਂ ਬਾਅਦ ਦਿੱਲੀ ਵਿੱਚ 1,561 ਅਤੇ ਤਮਿਲਨਾਡੁ ਵਿੱਚ 1,204 ਮਾਮਲੀਆਂ ਦੀ ਪੁਸ਼ਟੀ ਹੋਈ ਹੈ।

Share This Article
Leave a Comment