ਦਿੱਲੀ ‘ਚ ਕੋਰੋਨਾਵਾਇਰਸ ਦੇ ਪਹਿਲੇ ਮਾਮਲੇ ਦੀ ਹੋਈ ਪੁਸ਼ਟੀ

TeamGlobalPunjab
2 Min Read

ਨਵੀਂ ਦਿੱਲੀ: ਚੀਨ ਵਿੱਚ ਫੈਲੇ ਕੋਰੋਨਾਵਾਇਰਸ ਦੇ ਦੋ ਨਵੇਂ ਮਾਮਲਿਆਂ ਦੀ ਭਾਰਤ ਵਿੱਚ ਪੁਸ਼ਟੀ ਕੀਤੀ ਗਈ ਹੈ। ਦੱਸਿਆ ਗਿਆ ਕਿ ਇੱਕ ਮਾਮਲਾ ਰਾਸ਼ਟਰੀ ਰਾਜਧਾਨੀ ਦਿੱਲੀ ਦਾ ਹੈ ਜਿੱਥੇ ਵਿਅਕਤੀ ਨੇ ਬੀਤੇ ਦਿਨੀਂ ਇਟਲੀ ਦੀ ਯਾਤਰਾ ਕੀਤੀ ਸੀ। ਉੱਥੇ ਹੀ ਦੂਜਾ ਮਾਮਲਾ ਤੇਲੰਗਾਨਾ ਦਾ ਹੈ ਮਰੀਜ਼ ਨੇ ਬੀਤੇ ਦਿਨੀਂ ਦੁਬਈ ਵਿੱਚ ਯਾਤਰਾ ਕੀਤੀ ਸੀ। ਜਿਸ ਤੋਂ ਬਾਅਦ ਹੁਣ ਤੱਕ ਭਾਰਤ ਵਿੱਚ ਕੋਰੋਨਾਵਾਇਰਸ ਦੇ ਕੁਲ ਪੰਜ ਮਾਮਲੇ ਸਾਹਮਣੇ ਆ ਚੁੱਕੇ ਹਨ।

ਚੀਨ ਤੋਂ ਫੈਲਣਾ ਸ਼ੁਰੂ ਹੋਇਆ ਵਾਇਰਸ ਦੁਨੀਆ ਭਰ ਵਿੱਚ ਹੁਣ ਤੱਕ ਲਗਭਗ 89 ਹਜ਼ਾਰ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਚੁੱਕਿਆ ਹੈ ਜਦਕਿ ਤਿੰਨ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਇਸ ਕਾਰਨ ਮੌਤ ਹੋ ਚੁੱਕੀ ਹੈ। ਵਿਸ਼ਵ ਸਿਹਤ ਸੰਗਠਨ ਨੇ ਇਸ ਵਾਇਰਸ ਨੂੰ ਕੋਵਿਡ-19 ਨਾਮ ਦਿੱਤਾ ਹੈ। ਇਸ ਖਤਰਨਾਕ ਵਾਇਰਸ ਦਾ ਪਤਾ ਪਹਿਲੀ ਵਾਰ ਪਿਛਲੇ ਸਾਲ ਦਸੰਬਰ ਵਿੱਚ ਚੀਨ ਵਿੱਚ ਚੱਲਿਆ ਸੀ ਅਤੇ ਇਹ ਹੁਣ ਤੱਕ 70 ਦੇਸ਼ਾਂ ਵਿੱਚ ਫੈਲ ਚੁੱਕਿਆ ਹੈ।

ਇਟਲੀ ‘ਚ ਫਸੇ 85 ਭਾਰਤੀ ਵਿਦਿਆਰਥੀਆਂ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਕੋਰੋਨਾਵਾਇਰਸ ਦੇ ਚਲਦੇ ਇਟਲੀ ਵਿੱਚ ਫਸੇ ਭਾਰਤ ਦੇ ਕਈ ਵਿਦਿਆਰਥੀਆਂ ਨੇ ਉੱਥੋਂ ਬਾਹਰ ਕੱਢਣ ਲਈ ਸਰਕਾਰ ਤੋਂ ਸਹਾਇਤਾ ਮੰਗੀ ਹੈ। ਰਿਪੋਰਟਾਂ ਦੇ ਮੁਤਾਬਕ ਉੱਥੇ ਇੱਕ ਯੂਨੀਵਰਸਿਟੀ ਵਿੱਚ 85 ਵਿਦਿਆਰਥੀ ਪੜ੍ਹਾਈ ਕਰ ਰਹੇ ਹਨ ਅਤੇ ਇਹ ਸਭ ਤੁਰੰਤ ਭਾਰਤ ਵਾਪਸ ਆਉਣਾ ਚਾਹੁੰਦੇ ਹਨ। ਇਟਲੀ ਵਿੱਚ ਹੁਣ ਤੱਕ ਕੋਰੋਨਾਵਾਇਰਸ ਦੇ ਚਲਦੇ 17 ਲੋਕਾਂ ਦੀ ਮੌਤ ਹੋ ਗਈ ਹੈ।

ਦੁਨੀਆ ਵਿੱਚ 88 ਹਜਾਰ ਲੋਕ ਸੰਕਰਮਿਤ

ਰਿਪੋਰਟਾਂ ਦੁਨੀਆ ਭਰ ਵਿੱਚ ਹੁਣ ਤੱਕ 88 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਨਾਲ ਸੰਕਰਮਿਤ ਹੋ ਚੁੱਕੇ ਹਨ। ਜਦਕਿ ਦੁਨੀਆ ਵਿੱਚ 3000 ਲੋਕਾਂ ਦੀ ਇਸ ਕਾਰਨ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਇਰਾਨ ਕੋਰੋਨਾਵਾਇਰਸ ਦਾ ਨਵਾਂ ਗੜ੍ਹ ਬਣ ਗਿਆ ਹੈ ਜਿੱਥੇ ਤੇਜੀ ਨਾਲ ਲੋਕ ਵਾਇਰਸ ਦੀ ਚਪੇਟ ਵਿੱਚ ਆ ਰਹੇ ਹਨ।

- Advertisement -
Share this Article
Leave a comment