ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਦੀ ਹੋਈ ਪੁਸ਼ਟੀ

TeamGlobalPunjab
1 Min Read

ਲੁਧਿਆਣਾ: ਖਤਰਨਾਕ ਵਾਇਰਸ ਨੇ ਹੁਣ ਹੌਲੀ ਹੌਲੀ ਪੰਜਾਬ ਵਿੱਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇੱਥੇ ਦੀ ਇੱਕ ਮਹਿਲਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਨੇ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ 51 ਸਾਲ ਦੀ ਮਹਿਲਾ ਦੇ ਸੈਂਪਲ ਭੇਜੇ ਗਏ ਸਨ ਜਿਸ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਮਹਿਲਾ ਨੇ ਪਹਿਲਾ ਦੱਸਿਆ ਕਿ ਉਸਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਪਰ ਬਾਅਦ ਵਿੱਚ ਉਹ ਮੰਨ ਗਈ ਕਿ ਕੁਝ ਦਿਨ ਪਹਿਲਾਂ ਉਹ ਸਪੇਨ ਤੋਂ ਪਰਤੀ ਸੀ।

ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਮਹਿਲਾ ਨੂੰ ਦਿਆਨੰਦ ਪ੍ਰਾਇਵੇਟ ਹਸਪਤਾਲ ਵਿੱਚ ਬਣੇ ਆਈਸੋਲੇਸ਼ਨ ਵਾਰਡ ਵਿੱਚ ਰਖਿਆ ਗਿਆ ਹੈ।

ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ 30 ਪਾਜ਼ਿਟਿਵ ਕੇਸ ਆ ਚੁੱਕੇ ਹਨ। ਹਾਲਾਂਕਿ ਲੁਧਿਆਣਾ ਵਿੱਚ ਹਾਲੇ ਇੱਕ ਪਾਜ਼ਿਟਿਵ ਮਾਮਲਾ ਸਾਹਮਣੇ ਆਇਆ ਹੈ।

ਮੰਗਲਵਾਰ ਨੂੰ ਸਰਕਾਰੀ ਅੰਕੜਿਆਂ ਅਨੁਸਾਰ 6 ਨਵੇਂ ਮਾਮਲੇ ਕੋਰੋਨਾ ਪੀੜਿਤਾਂ ਦੇ ਸਾਹਮਣੇ ਆਏ ਹਨ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਇਹ 6 ਮਾਮਲੇ ਐੱਸ.ਬੀ.ਐੱਸ. ਨਗਰ ਅਤੇ ਜਲੰਧਰ ਜ਼ਿਲਾ ਨਾਲ ਸਬੰਧਤ ਹਨ। ਜਿਥੇ 3-3 ਮਾਮਲੇ ਸਾਹਮਣੇ ਆਏ ਹਨ। ਸਾਰੇ ਮਾਮਲੇ ਪਹਿਲਾਂ ਤੋਂ ਕੋਰੋਨਾ ਵਾਇਰਸ ਲਈ ਪਾਜ਼ੀਟਿਵ ਐਲਾਨੇ ਜਾ ਚੁੱਕੇ ਮਰੀਜ਼ਾਂ ਦੇ ਸੰਪਰਕ ਨਾਲ ਸਬੰਧਤ ਹਨ।

- Advertisement -

Share this Article
Leave a comment