ਕੋਰੋਨਾਵਾਇਰਸ : ਦੇਸ਼ ‘ਚ ਸੰਕਰਮਿਤ ਮਰੀਜ਼ਾ ਦੀ ਗਿਣਤੀ ਵੱਧ ਕੇ 499 ਹੋਈ, ਹੁਣ ਤੱਕ 10 ਲੋਕਾਂ ਦੀ ਮੌਤ

TeamGlobalPunjab
2 Min Read

ਨਵੀਂ ਦਿੱਲੀ : ਦੁਨੀਆ ‘ਚ ਜਾਨਲੇਵਾ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਭਾਰਤ ‘ਚ ਵੀ ਕੋਰੋਨਾ ਦੇ ਸੰਕਰਮਿਤ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਦੱਸ ਦਈਏ ਕਿ ਦੇਸ਼ ‘ਚ ਸੰਕਰਮਿਤ ਮਰੀਜ਼ਾ ਦੀ ਗਿਣਤੀ 499 ਹੋ ਗਈ ਹੈ। ਇਨ੍ਹਾਂ ‘ਚੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ  246 ਮਾਮਲੇ ਕੇਵਲ ਪਿਛਲੇ ਤਿੰਨ ਦਿਨਾਂ ‘ਚ ਸਾਹਮਣੇ ਆਏ ਹਨ। ਹਾਲਾਂਕਿ ਸਿਹਤ ਮੰਤਰਾਲੇ ਨੇ ਦੇਸ਼ ‘ਚ ਹੁਣ ਤੱਕ 478 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ‘ਚੋਂ 40 ਮਰੀਜ਼ ਵਿਦੇਸ਼ੀ ਹਨ।

ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਅਤੇ ਰਾਜ ਪੱਧਰ ‘ਤੇ ਸਖਤ ਕਦਮ ਚੁੱਕੇ ਜਾ ਰਹੇ ਹਨ। ਪੰਜਾਬ, ਚੰਡੀਗੜ੍ਹ (ਕੇਂਦਰ ਸ਼ਾਸਤ ਪ੍ਰਦੇਸ਼) ਤੇ ਮਹਾਂਰਾਸ਼ਟਰ  ਸੂਬਿਆਂ ’ਚ ਮੁਕੰਮਲ ਕਰਫ਼ਿਊ ਲਗਾ ਦਿੱਤਾ ਗਿਆ ਹੈ। ਖਬਰਾਂ ਮੁਤਾਬਕ ਸੋਮਵਾਰ ਦੀ ਰਾਤ ਤੋਂ ਚੰਡੀਗੜ੍ਹ, ਦਿੱਲੀ, ਗੋਆ, ਜੰਮੂ ਕਸ਼ਮੀਰ, ਨਾਗਾਲੈਂਡ, ਰਾਜਸਥਾਨ, ਉਤਰਾਖੰਡ, ਪੱਛਮੀ ਬੰਗਾਲ, ਲੱਦਾਖ, ਝਾਰਖੰਡ, ਅਰੁਣਾਚਲ ਪ੍ਰਦੇਸ਼, ਬਿਹਾਰ, ਤ੍ਰਿਪੁਰਾ, ਤੇਲੰਗਾਨਾ, ਛੱਤੀਸਗੜ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਮੇਘਾਲਿਆ, ਮਨੀਪੁਰ, ਤਾਮਿਲਨਾਡੂ, ਕੇਰਲ, ਹਰਿਆਣਾ, ਦਮਨਦੀਪ-ਦਾਦਰ ਅਤੇ ਨਗਰ ਹਵੇਲੀ, ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਗੁਜਰਾਤ, ਕਰਨਾਟਕ ਅਤੇ ਅਸਾਮ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੜੀਸਾ ਅਤੇ ਲਕਸ਼ਦੀਪ ਵਿਚ ਵੀ ਅੰਸ਼ਕ ਬੰਦ ਰਹੇਗਾ।

ਦੁਨੀਆ ਦੇ 190 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕੇ ਇਸ ਜਾਨਲੇਵਾ ਵਾਇਰਸ (ਕੋਵਿਡ-19) ਨਾਲ ਹੁਣ ਤੱਕ ਵਿਸ਼ਵ ਪੱਧਰ ‘ਤੇ 16 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 3 ਲੱਖ 60 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਚੀਨ ਤੋਂ ਬਾਅਦ ਇਟਲੀ ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ‘ਚ ਇਟਲੀ ਨੇ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਦੱਸ ਦਈਏ ਕਿ ਵਾਇਰਸ ਨਾਲ ਚੀਨ ‘ਚ ਹੁਣ ਤੱਕ 3277 ਤੇ ਇਟਲੀ ‘ਚ 6,077 ਲੋਕਾਂ ਦੀ ਮੌਤ ਹੋ ਚੁੱਕੀ ਹੈ।Share this Article
Leave a comment