ਕੋਰੋਨਾਵਾਇਰਸ ਦਾ ਪ੍ਰਕੋਪ : ਬੰਗਲਾਦੇਸ਼ ਨੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਨੂੰ ਜੇਲ੍ਹ ਤੋਂ ਕੀਤਾ ਰਿਹਾਅ

TeamGlobalPunjab
1 Min Read

ਢਾਕਾ (ਬੰਗਲਾਦੇਸ਼) : ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਪੂਰੀ ਦੁਨੀਆ ‘ਚ ਤਬਾਹੀ ਮਚਾ ਰਿਹਾ ਹੈ। ਇਸ ਵਿੱਚ ਹੀ ਬੰਗਲਾਦੇਸ਼ ਨੇ ਇਸ ਖਤਰਨਾਕ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਬੀਤੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਮੁੱਖ ਵਿਰੋਧੀ ਧਿਰ ਦੀ ਨੇਤਾ ਖਾਲਿਦਾ ਜ਼ੀਆ ਨੂੰ ਛੇ ਮਹੀਨਿਆਂ ਲਈ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ।

ਦੱਸ ਦਈਏ ਕਿ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਮੁਖੀ ਖਾਲਿਦ ਜ਼ੀਆ (74) ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ 17 ਸਾਲ ਦੀ ਸਜ਼ਾ ਕੱਟ ਰਹੀ ਹੈ ਜੋ ਕਿ 8 ਫਰਵਰੀ 2018 ਤੋਂ ਜੇਲ੍ਹ ‘ਚ ਬੰਦ ਹਨ। ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਅਸਦ-ਉਜ-ਜਮਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਮਨਜ਼ੂਰੀ ਤੋਂ ਬਾਅਦ ਮਨੁੱਖਤਾ ਦੇ ਅਧਾਰ ‘ਤੇ ਕੁਝ ਸ਼ਰਤਾਂ ‘ਤੇ ਰਿਹਾਅ ਕੀਤਾ ਗਿਆ ਹੈ। ਖਾਲਿਦਾ ਜੀਆ ਤਿੰਨ ਵਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। 2018 ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 12 ਦਸੰਬਰ ਨੂੰ ਬੰਗਲਾਦੇਸ਼ ਦੀ ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਬੰਗਲਾਦੇਸ਼ ਵਿੱਚ ਮੰਗਲਵਾਰ ਤੱਕ ਕੋਰੋਨਾ ਵਾਇਰਸ ਦੇ 33 ਤੋਂ ਵੱਧ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ‘ਚੋਂ 3 ਲੋਕਾਂ ਦੀ ਮੌਤ ਹੋ ਗਈ ਹੈ। 



Share this Article
Leave a comment