ਚੀਨ ਦੁਨੀਆਂ ਤੋਂ ਲੁਕੋ ਰਿਹੈ ਸੱਚ, ਰਿਪੋਰਟ ਮੁਤਾਬਕ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 24,000 ਪਾਰ

TeamGlobalPunjab
2 Min Read

ਨਿਊਜ਼ ਡੈਸਕ: ਖਤਰਨਾਕ ਕੋਰੋਨਾਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸ਼ੁੱਕਰਵਾਰ ਸਵੇਰ ਤੱਕ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 640 ਤੱਕ ਪਹੁੰਚ ਗਈ ਹੈ। ਰਿਪੋਰਟਾਂ ਮੁਤਾਬਿਕ ਚੀਨ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਲੋਕਾਂ ਦਾ ਅੰਕੜਾ 30 ਹਜ਼ਾਰ ਤੋਂ ਪਾਰ ਹੋ ਗਿਆ ਹੈ।

ਉੱਥੇ ਹੀ ਚੀਨ ‘ਚ ਕੋਰੋਨਾਵਾਇਰਸ ਤੋਂ ਹੋਣ ਵਾਲੀਆਂ ਮੌਤਾਂ ਨੂੰ ਲੈ ਕੇ ਵੀ ਮਤਭੇਦ ਪਾਏ ਜਾ ਰਹੇ ਹਨ। ਕਈ ਦੇਸ਼ਾਂ ‘ਚ ਕੰਮ ਕਰਨ ਵਾਲੀ ਚੀਨੀ ਕੰਪਨੀ ਟੇਨਸੈਂਟ ਨੇ ਕੁਝ ਦਿਨ ਪਹਿਲਾਂ ਜਾਰੀ ਕੀਤੇ ਆਪਣੇ ਇੱਕ ਡੇਟਾ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 24,589 ਦੱਸੀ ਸੀ। ਇਸ ਦੇ ਉਲਟ ਚੀਨੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਨਾਲ ਹੁਣ ਤੱਕ 640 ਦੇ ਲਗਭਗ ਮੌਤਾਂ ਹੋ ਚੁੱਕੀਆਂ ਹਨ।

ਵਿਸ਼ਵ ਸਿਹਤ ਸੰਗਠਨ (WHO) ਮੁਤਾਬਕ ਕੋਰੋਨਾ ਵਾਇਰਸ (CoV) ਇੱਕ ਜੂਨੋਟਿਕ ਹੈ, ਭਾਵ ਇਹ 2019–nCoV ਰਾਹੀਂ ਜਾਨਵਰਾਂ ਤੋਂ ਮਨੁੱਖਾਂ ’ਚ ਫੈਲਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ 2019-nCoV ਸਮੁੰਦਰੀ ਜੀਵਾਂ ਨੂੰ ਖਾਣ ਨਾਲ ਫੈਲਿਆ ਸੀ ਪਰ ਹੁਣ ਤਾਂ ਕੋਰੋਨਾ ਵਾਇਰਸ ਮਨੁੱਖ ਤੋਂ ਮਨੁੱਖ ਤੱਕ ਫੈਲ ਰਿਹਾ ਹੈ।

ਭਾਰਤ ਨੇ ਕੋਰੋਨਵਾਇਰਸ ਵਿਰੁੱਧ ਸਖਤ ਕਾਰਵਾਈ ਕਰਦਿਆਂ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਭਾਰਤ ਆਉਣ ਵਾਲੇ ਚੀਨੀ ਨਾਗਰਿਕਾਂ ਨੂੰ 5 ਫਰਵਰੀ ਤੋਂ ਪਹਿਲਾਂ ਜਾਰੀ ਕੀਤੇ ਵੀਜ਼ਾ ਲਾਗੂ ਕਰਨ ‘ਤੇ ਸਖਤ ਰੋਕ ਲਗਾ ਦਿੱਤੀ ਹੈ। ਹਾਲਾਂਕਿ, ਹਾਂਗਕਾਂਗ, ਮਕਾਓ ਅਤੇ ਤਾਈਵਾਨ ਦੇ ਚੀਨੀ ਪਾਸਪੋਰਟ ਧਾਰਕਾਂ ਨੂੰ ਇਸ ‘ਚ ਛੋਟ ਦਿੱਤੀ ਗਈ ਹੈ।

- Advertisement -

Share this Article
Leave a comment