ਕੈਨੈਡਾ ‘ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 95,000 ਪਾਰ

TeamGlobalPunjab
1 Min Read

ਟੋਰਾਂਟੋ: ਕੈਨੈਡਾ ‘ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਵਾਲੇ ਲੋਕਾਂ ਦੀ ਗਿਣਤੀ 95,000 ਹਜ਼ਾਰ ਦੇ ਪਾਰ ਪਹੁੰਚ ਗਈ ਹੈ, ਜਦਕਿ ਇਸ ਦੇ ਕਾਰਨ ਹੁਣ ਤੱਕ ਇੱਥੇ 7,700 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੈਨੈਡਾ ਦੀ ਸਿਹਤ ਏਜੰਸੀ ਅਨੁਸਾਰ ਕੋਰੋਨਾ ਵਲੋਂ ਕਨਾਡਾ ਦਾ ਕਿਊਬਿਕ ਸੂਬਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਇੱਥੇ ਇਸ ਜਾਨਲੇਵਾ ਵਾਇਰਸ ਨਾਲ ਹੁਣ ਤੱਕ 52,624 ਲੋਕ ਸੰਕਰਮਿਤ ਹੋਏ ਹਨ। ਇਸ ਤੋਂ ਬਾਅਦ ਓਨਟਾਰੀਓ ਵਿੱਚ 30,000 ਤੋਂ ਜ਼ਿਆਦਾ ਲੋਕ ਇਸ ਦੀ ਚਪੇਟ ਵਿੱਚ ਆਏ ਹਨ। ਕੈਨੇਡਾ ਵਿੱਚ ਹੁਣ ਤੱਕ 1,868,000 ਲੋਕਾਂ ਦਾ ਕੋਰੋਨਾ ਦੀ ਜਾਂਚ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ ਲਗਭਗ ਪੰਜ ਫ਼ੀਸਦੀ ਲੋਕ ਇਸ ਮਹਾਮਾਰੀ ਨਾਲ ਸੰਕਰਮਿਤ ਪਾਏ ਗਏ ਹਨ।

Share this Article
Leave a comment