ਭਾਰਤ ‘ਚ ਕੋਰੋਨਾਵਾਇਰਸ ਦੇ ਇੱਕ ਹੋਰ ਮਾਮਲੇ ਦੀ ਹੋਈ ਪੁਸ਼ਟੀ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ‘ਚ ਕੋਰੋਨਾਵਾਇਰਸ ਕਾਰਨ ਦੇਸ਼ ਵਿੱਚ ਦੂਜੀ ਮੌਤ ਹੋ ਗਈ ਹੈ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਭਰਤੀ ਬਜ਼ੁਰਗ ਮਹਿਲਾ ਨੇ ਦਮ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ ਕਰਨਾਟਕ ਵਿੱਚ ਇੱਕ ਬਜ਼ੁਰਗ ਦੀ ਕੋਰੋਨਾ ਕਾਰਨ ਮੌਤ ਹੋਈ ਸੀ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦਿੱਤੀ ਤਾਜ਼ਾ ਜਾਣਕਾਰੀ ਮੁਤਬਕ ਭਾਰਤ ਵਿੱਚ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧ ਕੇ 84 ਹੋ ਗਈ ਹੈ, ਜਿਸ ਵਿੱਚ ਦਿੱਲੀ ਅਤੇ ਕਰਨਾਟਕ ਤੋਂ ਇੱਕ-ਇੱਕ ਮੌਤ ਸ਼ਾਮਲ ਹੈ।

ਸਿਹਤ ਮੰਤਰਾਲੇ ਮੁਤਾਬਕ ਦਿੱਲੀ, ਹਰਿਆਣਾ, ਕਰਨਾਟਕ, ਮਹਾਰਾਸ਼ਟਰ, ਕੇਰਲ, ਉੱਤਰ ਪ੍ਰਦੇਸ਼, ਪੰਜਾਬ ਸਣੇ ਘੱਟੋਂ-ਘੱਟ 13 ਸੂਬਿਆਂ ਵਿੱਚ ਕੋਰੋਨਾ ਦੇ ਮਾਮਲੇ ਪਾਏ ਗਏ ਹਨ। ਹਾਲਾਂਕਿ, ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਸ ਨੂੰ ਹੈਲਥ ਐਮਰਜੈਂਸੀ ਨਹੀਂ ਕਰਾਰ ਦਿੱਤਾ ਹੈ ਅਤੇ ਲੋਕਾਂ ਨੂੰ ਨਾਂ ਡਰਨ ਦੀ ਅਪੀਲ ਕੀਤੀ ਹੈ।

ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰਾਲੇ ਦੇ ਵਿਸ਼ੇਸ਼ ਸਕੱਤਰ ਨੇ ਦੱਸਿਆ ਕਿ ਦੇਸ਼ ਵਿੱਚ ਕੁੱਲ 84 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਕੋਰੋਨਾਵਾਇਰਸ ਨਾਲ ਪੀੜਤ 10 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਹੋਰ ਮਾਮਲਿਆਂ ਵਿੱਚ ਟਰੇਸ ਦੇ ਨਾਲ ਹੀ 4000 ਤੋਂ ਜ਼ਿਆਦਾ ਸੰਪਰਕਾਂ ਦੀ ਪਹਿਚਾਣ ਹੋਈ ਹੈ ਜਿਨ੍ਹਾਂ ਨੂੰ ਨਿਗਰਾਨੀ ਵਿੱਚ ਰੱਖਿਆ ਗਿਆ ਹੈ।

S. No. Name of State / UT Total Confirmed cases (Indian National) Total Confirmed cases ( Foreign National ) Cured/
Discharged
Death
1 Delhi 7 0 1 1
2 Haryana 0 14 0 0
3 Kerala 19 0 3 0
4 Rajasthan 1 2 1 0
5 Telengana 1 0 0 0
6 Uttar Pradesh 11 1 5 0
7 Union Territory of Ladakh 3 0 0 0
8 Tamil Nadu 1 0 0 0
9 Union Territory of Jammu and Kashmir 2 0 0 0
10 Punjab 1 0 0 0
11 Karnataka 6 0 0 1
12 Maharashtra 14 0 0 0
13 Andhra Pradesh 1 0 0 0
Total number of confirmed cases in India 67 17 10 2

 

- Advertisement -

Share this Article
Leave a comment