ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਹੋ ਰਿਹੈ ਵਾਧਾ, ਹੁਣ ਤੱਕ 7 ਮੌਤਾਂ

TeamGlobalPunjab
1 Min Read

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਸੂਬੇ ਵਿਚ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ। ਬੀਤੇ ਦਿਨੀਂ ਪਠਾਨਕੋਟ ਦੇ ਕਸਬਾ ਸੁਜਾਨਪੁਰ ‘ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਦੀ ਪਾਈ ਗਈ ਪੀੜਤ ਮਹਿਲਾ ਦੀ ਅੰਮ੍ਰਿਤਸਰ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਪਹਿਲਾ ਲੁਧਿਆਣਾ ਦੇ ਇੱਕ ਪ੍ਰਾਇਵੇਟ ਹਸਪਤਾਲ ‘ਚ ਮਹਿਲਾ ਦੀ ਮੌਤ ਹੋਈ।

ਇਸ ਤਰ੍ਹਾਂ ਸੂਬੇ ਵਿੱਚ ਹੁਣ ਤੱਕ ਇਸ ਵਾਇਰਸ ਤੋਂ ਪੀੜਤ ਕੁੱਲ 7 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਮਰੀਜ਼ਾਂ ਦੀ ਪੁਸ਼ਟੀ ਵਧ ਕੇ 72 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 2 ਨਵੇਂ ਮਾਮਲੇ ਰੋਪੜ ਜ਼ਿਲ੍ਹੇ ਤੋਂ ਜਦਕਿ ਇੱਕ ਕਪੂਰਥਲਾ ਤੋਂ ਸਾਹਮਣੇ ਆਇਆ ਹੈ।

 

ਇਸ ਵੇਲੇ ਪੰਜਾਬ ਦੇ 12 ਜ਼ਿਲਿਆਂ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਹਨ ਤੇ ਸਿਹਤ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਵਧੇਰੇ ਸਾਵਧਾਨ ਰਹਿਣ ਲਈ ਕਿਹਾ ਹੈ ਤੇ ਮਰੀਜ਼ਾਂ ਦੀ ਗਿਣਤੀ ਵਧਣ ਦਾ ਵੀ ਖ਼ਦਸ਼ਾ ਪ੍ਰਗਟਾਇਆ ਹੈ। ਸਿਹਤ ਵਿਭਾਗ ਮੁਤਾਬਕ ਜਿਹੜੇ ਮਾਮਲੇ ਬੀਤੇ ਦਿਨੀਂ ਸਾਹਮਣੇ ਆਏ ਹਨ ਉਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ ਡੇਰਾਬਸੀ ਵਿੱਚ ਇੱਕ ਵਿਅਕਤੀ ਦੇ ਪੀੜਤ ਹੋਣ ਸਮੇਤ ਲੁਧਿਆਣਾ ਚ ਤਬਲੀਗੀ ਜਮਾਤ ਦੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲਾ ਵਿਅਕਤੀ ਵੀ ਸ਼ਾਮਲ ਹੈ।

- Advertisement -

Share this Article
Leave a comment