ਕੋਰੋਨਾ ਵਾਇਰਸ ਕਾਰਨ ਇਟਲੀ ‘ਚ ਫਸੇ ਭਾਰਤੀ ਵਿਦਿਆਰਥੀਆਂ ਲਈ ਸਿੱਖ ਭਾਈਚਾਰੇ ਨੇ ਲਗਾਏ ਲੰਗਰ!

TeamGlobalPunjab
1 Min Read

ਇਟਲੀ : ਜੇਕਰ ਇਹ ਕਹਿ ਲਿਆ ਜਾਵੇ ਕਿ ਕਿਧਰੇ ਵੀ ਕੋਈ ਵੀ ਆਫਤ ਆਈ ਹੋਵੇ ਤੇ ਸਿੱਖ ਭਾਈਚਾਰੇ ਦੇ ਲੋਕ ਮਦਦ ਲਈ ਅਤੇ ਪੀੜਤਾਂ ਲਈ ਲੰਗਰ ਦਾ ਪ੍ਰਬੰਧ ਕਰਕੇ ਪਹੁੰਚ ਜਾਂਦੇ ਹਨ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਇਸ ਦੀ ਤਾਜ਼ਾ ਮਿਸਾਲ ਇਟਲੀ ‘ਚ ਸਾਹਮਣੇ ਆਈ ਹੈ। ਜਿਸ ਸਮੇਂ ਇਟਲੀ ‘ਚ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਦੁਨੀਆਂ ‘ਚ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 7 ਹਜ਼ਾਰ ਦੇ ਕਰੀਬ ਹੋ ਗਈ ਹੈ ਉਸ ਸਮੇਂ ਸਿੱਖ ਭਾਈਚਾਰੇ ਦੇ ਲੋਕ ਉਨ੍ਹਾਂ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਏ ਹਨ ਜਿਹੜੇ ਕਿ ਇਟਲੀ ‘ਚ ਫਸੇ ਹੋਏ ਹਨ।

- Advertisement -

ਜਾਣਕਾਰੀ ਮੁਤਾਬਿਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਆਪਸੀ ਸਹਿਯੋਗ ਨਾਲ ਲੰਗਰ ਤਿਆਰ ਕਰਕੇ ਭਾਰਤੀ ਦੂਤਘਰ ਭੇਜਿਆ ਹੈ। ਇਸ ਸਬੰਧੀ ਭਾਰਤੀ ਦੂਤਘਰ ਵੱਲੋਂ ਸੋਸ਼ਲ ਮੀਡੀਆ ਰਾਹੀਂ ਸਿੱਖ ਭਾਈਚਾਰੇ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਧੰਨਵਾਦ ਕਰਦਿਆਂ ਭਾਰਤੀ ਦੂਤਘਰ ਨੇ ਲਿਖਿਆ ਕਿ ਰੋਮ ਦੇ ਸਿੱਖ ਭਾਈਚਾਰੇ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦਾ ਲੰਗਰ ਤਿਆਰ ਕਰਨ ਲਈ ਧੰਨਵਾਦ।

Share this Article
Leave a comment