CORONAVIRUS: ਭਾਰਤ ‘ਚ ਕੋਰੋਨਾ ਸੰਕਰਮਿਤਾਂ ਦਾ ਅੰਕੜਾ 60 ਲੱਖ ਤੋਂ ਪਾਰ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ‘ਚ ਆਏ ਦਿਨ ਵੱਡੀ ਗਿਣਤੀ ‘ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ‘ਚ ਹੁਣ ਤੱਕ ਕੋਰੋਨਾ ਸੰਕਰਮਿਤਾਂ ਦਾ ਅੰਕੜਾ 60 ਲੱਖ ਤੋਂ ਪਾਰ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 82 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।

ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 82,170 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 60,74,703 ਹੋ ਗਈ ਹੈ। ਉੱਥੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 1,039 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਤੋਂ ਬਾਅਦ ਹੁਣ ਦੇਸ਼ ਭਰ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 95,542 ਨੂੰ ਪਾਰ ਕਰ ਚੁੱਕਾ ਹੈ।

ਉੱਥੇ ਹੀ ਦੇਸ਼ ‘ਚ ਹੁਣ ਤੱਕ  50,16,521 ਲੋਕਾਂ ਨੂੰ ਇਸ ਵਾਇਰਸ ਤੋਂ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਦਕਿ ਦੇਸ਼ ‘ਚ 9,62,640 ਮਾਮਲੇ ਅਜੇ ਵੀ ਸਰਗਰਮ ਹਨ।

Share this Article
Leave a comment