CORONAVIRUS : ਦੁਨੀਆ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਤਿੰਨ ਕਰੋੜ ਤੋਂ ਪਾਰ, ਹੁਣ ਤੱਕ ਕੁੱਲ 9.45 ਲੱਖ ਲੋਕਾਂ ਨੇ ਤੋੜਿਆ ਦਮ

TeamGlobalPunjab
2 Min Read

ਨਿਊਜ਼ ਡੈਸਕ : ਦੁਨੀਆ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵਿਸ਼ਵ ਪੱਧਰ ‘ਤੇ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 3 ਕਰੋੜ ਤੋਂ ਪਾਰ ਚਲਾ ਗਿਆ ਹੈ, ਜਦ ਕਿ ਹੁਣ ਤਕ ਕੁਲ 9.45 ਲੱਖ ਲੋਕ ਇਸ ਮਹਾਂਮਾਰੀ ਵਿਚ ਆਪਣੀ ਜਾਨ ਗੁਆ ​​ਚੁੱਕੇ ਹਨ।

ਅਮਰੀਕਾ ਕੋਰੋਨਾ ਮਹਾਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਅਮਰੀਕਾ ਤੋਂ ਬਾਅਦ ਭਾਰਤ ਤੇ ਬ੍ਰਾਜ਼ਿਲ ਕੋਰੋਨਾ ਨਾਲ ਪ੍ਰਭਾਵਿਤ ਸਿਖਰਲੇ ਦੇਸ਼ਾਂ ਦੀ ਸੂਚੀ ‘ਚ ਕ੍ਰਮਵਾਰ ਦੂਜੇ ਅਤੇ ਤੀਜੇ ਨੰਬਰ ‘ਤੇ ਹਨ। ਇਸ ਸਮੇਂ ਦੁਨੀਆ ‘ਚ ਭਾਰਤ ਮਹਾਮਾਰੀ ਦਾ ਕੇਂਦਰ ਬਣ ਗਿਆ ਹੈ। ਹਾਲਾਂਕਿ ਦੁਨੀਆ ਭਰ ‘ਚ ਹੁਣ ਤਕ ਜਿੰਨੇ ਇਨਫੈਕਟਿਡ ਮਿਲੇ ਹਨ, ਉਨ੍ਹਾਂ ਵਿਚੋਂ ਕਰੀਬ ਅੱਧੇ ਮਾਮਲੇ ਇਕੱਲੇ ਉੱਤਰੀ ਅਤੇ ਦੱਖਣੀ ਅਮਰੀਕਾ ਵਿਚ ਹਨ।

ਤਾਜਾ ਜਾਣਕਾਰੀ ਅਨੁਸਾਰ ਅਮਰੀਕਾ ‘ਚ ਹੁਣ ਤੱਕ ਕੋਰੋਨਾ ਦੇ 68 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 2 ਲੱਖ ਤੋਂ ਵੱਧ ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਭਾਰਤ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 52 ਲੱਖ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ 84 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਭਾਰਤ ਤੋਂ ਬਾਅਦ ਬ੍ਰਾਜ਼ਿਲ ‘ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਬ੍ਰਾਜ਼ਿਲ ‘ਚ ਹੁਣ ਤੱਕ ਕੋਰੋਨਾ ਦੇ 44 ਲੱਖ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 1,35031 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਦੇ ਆਫ਼ਤ ਮਾਮਲਿਆਂ ਦੇ ਸਿਖਰਲੇ ਮਾਹਿਰ ਮਾਈਕ ਰਿਆਨ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਸਿਆਸੀ ਫੁੱਟਬਾਲ ਨਾ ਬਣਨ ਦਿੱਤਾ ਜਾਵੇ। ਸਾਰੇ ਦੇਸ਼ਾਂ ਲਈ ਇਹ ਮਹੱਤਵਪੂਰਨ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਕੋਰੋਨਾ ਪ੍ਰਤੀ ਲਗਾਤਾਰ ਸੁਚੇਤ ਕਰਦੇ ਰਹਿਣ।

- Advertisement -

Share this Article
Leave a comment