CORONAVIRUS : ਦੇਸ਼ ‘ਚ ਸੰਕਰਮਿਤ ਮਰੀਜ਼ਾਂ ਦਾ ਅੰਕੜਾ 43 ਲੱਖ ਤੋਂ ਪਾਰ, ਪਿਛਲੇ 24 ਘੰਟਿਆਂ ‘ਚ 89,706 ਨਵੇਂ ਮਾਮਲੇ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਮੰਗਲਵਾਰ ਨੂੰ ਸੰਕਰਮਣ ਦੇ ਮਾਮਲਿਆਂ ‘ਚ ਥੋੜੀ ਜਿਹੀ ਗਿਰਾਵਟ ਦੇ ਬਾਅਦ ਬੁੱਧਵਾਰ ਨੂੰ ਇੱਕ ਵਾਰ ਫਿਰ ਕੋੋਰੋਨਾ ਸੰਕਰਮਣ ਦੇ ਮਾਮਲਿਆਂ ‘ਚ ਉਛਾਲ ਵੇਖਣ ਨੂੰ ਮਿਲੀਆ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 89,706 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1115 ਮੌਤਾਂ ਹੋਈਆਂ ਹਨ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਬੁੱਧਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 1115 ਲੋਕਾਂ ਨੇ ਦਮ ਤੋੜ ਦਿੱਤਾ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 73,890 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 43,70,129 ਹੋ ਗਈ ਹੈ, ਜਿਨ੍ਹਾਂ ‘ਚੋਂ 8,97,394 ਵਿਅਕਤੀ ਇਲਾਜ ਅਧੀਨ ਹਨ ਅਤੇ 33,98,845 ਲੋਕ ਇਲਾਜ ਦੇ ਬਾਅਦ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 8 ਸਤੰਬਰ ਤੱਕ ਦੇਸ਼ ਭਰ ਵਿੱਚ ਕੁੱਲ 5,18,04,677 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 11,54,549 ਨਮੂਨਿਆਂ ਦਾ ਮੰਗਲਵਾਰ ਨੂੰ ਇੱਕ ਹੀ ਦਿਨ ਟੈਸਟ ਕੀਤਾ ਗਿਆ ਸੀ।

Share this Article
Leave a comment