ਕਾਨੂੰਨ ਵਾਪਸ ਨਾ ਲਏ ਤਾਂ ਕਾਰਪੋਰੇਟਾਂ ਦੇ ਗੁਦਾਮ ਤੋੜਾਂਗੇ : ਰਾਕੇਸ਼ ਟਿਕੈਤ

TeamGlobalPunjab
1 Min Read

ਅਬੋਹਰ : ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦੂਸਰੇ ਪਾਸੇ ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਬੀਜੇਪੀ ਖ਼ਿਲਾਫ਼ ਦੇਸ਼ ਦੇ ਵਿਚ ਮਾਹੌਲ ਬਣਾਉਣ ਦੇ ਲਈ ਵੱਖ ਵੱਖ ਸੂਬਿਆਂ ਦਾ ਦੌਰਾ ਕਰ ਰਹੇ ਹਨ। ਇਸੇ ਲੜੀ ਤਹਿਤ ਅਬੋਹਰ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਨਾ ਲੈ ਕੇ ਤਾਂ ਕੁਝ ਪ੍ਰਾਈਵੇਟ ਕੰਪਨੀਆਂ ਵੱਲੋਂ ਬਣਾਏ ਗਏ ਵੱਡੇ ਗੁਦਾਮਾਂ ਨੂੰ ਢਾਹੁਣ ਦੀ ਕਾਰਵਾਈ ਕੀਤੀ ਜਾਵੇਗੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਦੇ ਗੋਦਾਮਾਂ ਨੂੰ ਜੋ ਵੀ ਨੁਕਸਾਨ ਹੋਵੇਗਾ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ।

ਸ੍ਰੀ ਗੰਗਾਨਗਰ ਦੀ ਅਨਾਜ ਮੰਡੀ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਦੇ ਲਈ ਰਾਕੇਸ਼ ਟਿਕੈਤ ਅਬੋਹਰ ਪਹੁੰਚੇ ਹੋਏ ਸਨ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਬੈਂਕਾਂ, ਬੀਮਾ ਕੰਪਨੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਨੂੰ ਵੇਚਣ ਦੀ ਯੋਜਨਾ ਬਣਾ ਰਹੀ ਹੈ। ਸਰਕਾਰ ਅਜਿਹੇ ਕਾਨੂੰਨ ਲਿਆਉਣ ਜਾ ਰਹੀ ਹੈ, ਜਿਸਦੇ ਨਾਲ ਦੁੱਧ, ਬਿਜਲੀ, ਖ਼ਾਦ, ਬੀਜਾਂ ਦੀ ਮਾਰਕੀਟਿੰਗ ਕੁਝ ਕਾਰਪੋਰੇਟਾਂ ਦੇ ਹੱਥਾਂ ‘ਚ ਚੱਲ ਜਾਵੇਗੀ। ਦੇਸ਼ ਨੂੰ ਬਚਾਉਣ ਦੇ ਲਈ ਸਾਰੇ ਲੋਕਾਂ ਨੂੰ ਇਕ ਜੁੱਟ ਹੋਣ ਦੀ ਜ਼ਰੂਰਤ ਹੈ।

Share this Article
Leave a comment