ਲਾਹੌਰ: ਪਾਕਿਸਤਾਨ ਦੇ ਸੂਬੇ ਪੰਜਾਬ ‘ਚ ਰਾਵਲਪਿੰਡੀ ਰਿੰਗ ਰੋਡ ਪ੍ਰਾਜੈਕਟ ਨਾਲ ਜੁੜੇ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਏਜੰਸੀ ਦੇ ਡਾਇਰੈਕਟਰ ਜਨਰਲ ਮੁਹੰਮਦ ਗੋਹਰ ਦੀ ਨਾਮਜ਼ਦ ਕੀਤੀ ਗਈ ਜਾਂਚ ਟੀਮ ਵਿਚ ਕਾਨੂੰਨੀ, ਤਕਨੀਕੀ ਅਤੇ ਆਰਥਿਕ ਮਾਹਰ ਸ਼ਾਮਲ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਪ੍ਰੋਜੈਕਟ ਦੇ ਸਾਰੇ ਤੱਥਾਂ ਨੂੰ ਜਨਤਕ ਕਰ ਦਿੱਤਾ ਜਾਵੇਗਾ। ਇਸ ਜਾਂਚ ਨੂੰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਆਪਣਾ ਸਮਰਥਨ ਦਿੱਤਾ ਹੈ।
ਦੱਸਣਯੋਗ ਹੈ ਕੀ ਇਸ ਮਾਮਲੇ ‘ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਹਾਇਕ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਜ਼ੁਲਫੀ ਬੁਖਾਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਰਿਪੋਰਟਾਂ ਮੁਤਾਬਕ ਘੁਟਾਲੇ ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਜਾਇਦਾਦ ਦੇ ਸੌਦਿਆਂ ‘ਚ 130 ਅਰਬ ਰੁਪਏ ਤੋਂ ਵੱਧ ਦਾ ਲੈਣ-ਦੇਣ ਹੋਇਆ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਿਆ ਹੈ ਕਿ 18 ਆਗੂ ਇਸ ਘੁਟਾਲੇ ਵਿਚ ਸਿੱਧੇ ਤੌਰ ‘ਤੇ ਸ਼ਾਮਲ ਹਨ, ਜਦਕਿ 34 ਨਾਮੀ ਅਤੇ ਸ਼ਕਤੀਸ਼ਾਲੀ ਨਿਰਮਾਤਾ ਵੀ ਇਸ ਨਾਲ ਜੁੜੇ ਹੋਏ ਹਨ।