ਦੇਸ਼ ਜਲਾਏਗਾ ਰਾਵਣ ਦੇ ਪੁਤਲੇ ਤੇ ਕਿਸਾਨ ਸਾੜਨਗੇ ਪੀਐਮ ਮੋਦੀ ਦੇ ਪੁਤਲੇ

TeamGlobalPunjab
1 Min Read

ਚੰਡੀਗੜ੍ਹ : ਦੇਸ਼ ਭਰ ‘ਚ ਅੱਜ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅੱਜ ਰਾਵਣ ਦੇ ਪੁਤਲੇ ਫੂਕੇ ਜਾਣਗੇ। ਪਰ ਪੰਜਾਬ ‘ਚ ਇਸ ਤੋਂ ਉਲਟ ਤਸਵੀਰਾਂ ਦੇਖਣ ਨੂੰ ਮਿਲਣਗੀਆਂ। ਕਿਉਂਕਿ ਪੰਜਾਬ ‘ਚ ਖੇਤੀ ਕਾਨੂੰਨ ਦਾ ਕਿਸਾਨ ਵਿਰੋਧ ਕਰ ਰਹੇ ਹਨ। ਜਿਸ ਕਾਰਨ ਕਿਸਾਨਾਂ ਨੇ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਡੇ ਵਪਾਰੀਆਂ ਦੇ ਪੁਤਲੇ ਸਾੜਨ ਦਾ ਫੈਸਲਾ ਲਿਆ ਹੈ। ਪੰਜਾਬ ਵਿੱਚ ਕਰੀਬ 30 ਤੋਂ ਵੱਧ ਥਾਵਾਂ ‘ਤੇ ਕਿਸਾਨ ਅਜਿਹਾ ਦੁਸਹਿਰਾ ਮਨਾਉਣਗੇ।

 

ਖੇਤੀ ਕਾਨੂੰਨ ਖਿਲਾਫ਼ ਪੰਜਾਬ ਵਿੱਚ ਪਿੱਛਲੇ ਇੱਕ ਮਹੀਨੇ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖਿਲਾਫ਼ ਸੜਕਾਂ ‘ਤੇ ਨਿੱਤਰੀਆਂ ਹੋਈਆਂ ਹਨ। ਕਿਸਾਨ ਮੰਗ ਕਰ ਰਹੇ ਹਨ ਕਿ ਕੇਂਦਰ ਵੱਲੋਂ ਜਾਰੀ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ। ਇਸ ਦੇ ਲਈ ਪੰਜਾਬ ਸਰਕਾਰ ਨੇ ਵੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਖੇਤੀ ਕਾਨੂੰਨ ਖਿਲਾਫ਼ ਬਿੱਲ ਵੀ ਪਾਸ ਕੀਤਾ ਸੀ। ਹੁਣ ਕਿਸਾਨ ਕੇਂਦਰ ਸਰਕਾਰ ਖਿਲਾਫ਼ ਅਨੌਖੇ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।

Share This Article
Leave a Comment