ਛਤਰਪਤੀ ਕਤਲ ਕੇਸ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ; ਅਦਾਲਤ ਨੇ ਕੀਤਾ ਬਰੀ

Global Team
2 Min Read

ਹਰਿਆਣਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਨੀਵਾਰ ਨੂੰ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੱਤਰਕਾਰ ਰਾਮਚੰਦਰ ਛਤਰਪਤੀ ਦਾ ਕਤਲ ਸਾਲ 2002 ਵਿੱਚ ਹੋਇਆ ਸੀ, ਜਿਸ ਦੇ ਦੋਸ਼ ਗੁਰਮੀਤ ਰਾਮ ਰਹੀਮ ‘ਤੇ ਵੀ ਲੱਗੇ ਸਨ। ਹਾਲਾਂਕਿ, ਅਦਾਲਤ ਨੇ ਤਿੰਨ ਮੁਲਜ਼ਮਾਂ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।

ਹਾਈ ਕੋਰਟ ਦਾ ਇਹ ਫੈਸਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਦੋਸ਼ੀ ਕਰਾਰ ਦੇਣ ਅਤੇ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਸੱਤ ਸਾਲ ਤੋਂ ਵੱਧ ਸਮੇਂ ਬਾਅਦ ਆਇਆ ਹੈ। ਰਾਮ ਰਹੀਮ ਦੇ ਵਕੀਲ ਜਤਿੰਦਰ ਖੁਰਾਨਾ ਅਨੁਸਾਰ, ਹਾਈ ਕੋਰਟ ਨੇ ਪਿਛਲੇ ਫੈਸਲੇ ਨੂੰ ਪਲਟਦਿਆਂ ਉਨ੍ਹਾਂ ਨੂੰ ਪੱਤਰਕਾਰ ਦੇ ਕਤਲ ਨਾਲ ਸਬੰਧਤ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਹਾਲਾਂਕਿ, ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਰਾਮ ਰਹੀਮ ਨੂੰ 10 ਸਾਲ ਦੀ ਕੈਦ ਦੀ ਸਜ਼ਾ ਕਾਰਨ ਰਾਮ ਰਹੀਮ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।

ਦੱਸ ਦਈਏ ਕਿ 17 ਜਨਵਰੀ 2019 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਾਮ ਰਹੀਮ ਸਮੇਤ ਬਾਕੀ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਿਸ ਦੇ ਖਿਲਾਫ ਦੋਸ਼ੀਆਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਇਸ ਕਤਲਕਾਂਡ ਵਿੱਚ ਰਾਮ ਰਹੀਮ ਦੇ ਸਾਜ਼ਿਸ਼ਕਰਤਾ ਹੋਣ ਦੇ ਲੋੜੀਂਦੇ ਸਬੂਤ ਨਹੀਂ ਹਨ। ਜਿਸ ਕਾਰਨ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਗਿਆ। ਰਾਮ ਰਹੀਮ ਇਸ ਤੋਂ ਪਹਿਲਾਂ ਡੇਰਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਵੀ ਹਾਈਕੋਰਟ ਤੋਂ ਬਰੀ ਹੋ ਚੁੱਕਾ ਹੈ। ਹਾਲਾਂਕਿ, ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਇਸ ਨੂੰ ਚੁਣੌਤੀ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment