ਅਦਾਲਤ ਨੇ ਭੁਪਿੰਦਰ ਹਨੀ ਦੇ ਪੁਲਿਸ ਰਿਮਾਂਡ ‘ਚ ਕੀਤਾ ਵਾਧਾ

TeamGlobalPunjab
1 Min Read

ਜਲੰਧਰ : ਚਰਨਜੀਤ ਚੰਨੀ ਦੇ ਭਾਣਜੇ ਹਨੀ ਨੂੰ ਅਗਲੇ ਹੋਰ ਕਈ ਦਿਨਾਂ ਲਈ ਪੁਲਿਸ ਰਿਮਾਂਡ ‘ਚ ਰਹਿਣਾ ਪਵੇਗਾ। ਜਲੰਧਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਭੁਪਿੰਦਰ ਸਿੰਘ ਹਨੀ ਦਾ ਪੁਲਿਸ ਰਿਮਾਂਡ ਤਿੰਨ ਹੋਰ ਦਿਨਾਂ ਲ਼ਈ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਪੁਲਿਸ ਹਿਰਾਸਤ ਵਿੱਚ ਸਨ। ਭੁਪਿੰਦਰ ਸਿੰਘ ਹਨੀ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕਰਕੇ ਈਡੀ ਵੱਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਗਈ।

ਦੱਸਣਯੋਗ ਹੈ ਕਿ ਈਡੀ ਦੇ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਘਰੋਂ ਅੱਠ ਕਰੋੜ ਨਕਦੀ ਸਮੇਤ ਹੋਰ ਕੀਮਤੀ ਸਮਾਨ ਮਿਲਿਆ ਸੀ। ਈਡੀ ਵੱਲੋਂ ਉਸ ਦਿਨ ਤਾਂ ਪੁੱਛਗਿੱਛ ਕਰਕੇ ਛੱਡ ਦਿੱਤਾ ਗਿਆ ਪਰ  ਦੁਬਾਰਾ ਪੁੱਛਗਿੱਛ ਕਰਨ ਲਈ ਬੁਲਾਏ ਜਾਣ ਸਮੇਂ ਗ੍ਰਿਫਤਾਰ ਕਰ ਲਿਆ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment