ਅਦਾਲਤ ਨੇ ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ ‘ਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਅਗਾਊਂ ਜਮਾਨਤ

TeamGlobalPunjab
2 Min Read

ਸੰਗਰੂਰ: ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਸਬੰਧਤ ਕੇਸ ‘ਚ ਸ਼ਾਮਲ ਚਾਰ ਪੁਲਿਸ ਮੁਲਾਜ਼ਮਾਂ ਵਲੋਂ ਜ਼ਮਾਨਤ ਲਈ ਦਾਇਰ ਅਰਜ਼ੀ ‘ਤੇ ਸੁਣਵਾਈ ਕਰਦਿਆਂ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਰਾਹਤ ਦਿੱਤੀ ਹੈ। ਅਦਾਲਤ ਨੇ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਜਾਂਚ ਪੜਤਾਲ ਵਿਚ ਸ਼ਾਮਲ ਹੋਣ ਲਈ ਕਿਹਾ ਹੈ ਤੇ ਇਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 9 ਜੂਨ ਤੱਕ ਰੋਕ ਲਗਾਉਂਦਿਆਂ 9 ਜੂਨ ਨੂੰ ਰਿਪੋਰਟ ਕਰਨ ਨੂੰ ਕਿਹਾ ਹੈ।

ਦੱਸ ਦਈਏ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਲੱਡਾ ਕੋਠੀ ਸ਼ੂਟਿੰਗ ਰੇਂਜ ਚ ਆਪਣੇ ਸਾਥੀਆਂ ਸਣੇ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ 5 ਮਈ ਨੂੰ ਸੰਗਰੂਰ ਪੁਲੀਸ ਨੇ ਸਿੱਧੂ ਮੂਸੇਵਾਲਾ, ਉਸ ਦੇ ਸਾਥੀਆਂ ਅਤੇ ਪੰਜ ਪੁਲੀਸ ਮੁਲਾਜ਼ਮਾਂ ਖਿਲਾਫ਼ 188 ਆਈਪੀਸੀ ਅਤੇ ਸੈਕਸ਼ਨ 51 ਆਫ਼ ਦਿ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲੀਸ ਵਲੋਂ 18 ਮਈ ਨੂੰ ਇਸ ਕੇਸ ਵਿਚ ਆਰਮਜ਼ ਐਕਟ ਦੀਆਂ ਧਾਰਾਵਾਂ 25, 29 ਅਤੇ 30 ਦਾ ਵਾਧਾ ਕਰ ਦਿੱਤਾ ਗਿਆ ਸੀ।

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵੀਡੀਓ ‘ਚ ਸ਼ਾਮਲ ਪੰਜ ਪੁਲਿਸ ਕਰਮਚਾਰੀਆਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸਹਾਇਕ ਥਾਣੇਦਾਰ ਬਲਕਾਰ ਸਿੰਘ, ਹੌਲਦਾਰ ਗੁਰਜਿੰਦਰ ਸਿੰਘ, ਸਿਪਾਹੀ ਹਰਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਵਲੋਂ ਸਥਾਨਕ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ।

Share this Article
Leave a comment