ਸਿੱਧੂ ਮੂਸੇਵਾਲਾ ਨੂੰ ਅਦਾਲਤ ਵਲੋਂ ਸੰਮਨ ਜਾਰੀ

TeamGlobalPunjab
2 Min Read

ਚੰਡੀਗੜ੍ਹ: ਕਾਂਗਰਸੀ ਉਮੀਦਵਾਰ ਅਤੇ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਨੂੰ ਅਦਾਲਤ ਨੇ ਸੰਮਨ ਜਾਰੀ ਕਰਦੇ ਹੋਏ 29 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਕੀਤੇ ਹਨ। ਦੱਸ ਦਈਏ ਕਿ  ਇਹ ਸੰਮਨ ਸਿੱਧੂ ਮੂਸੇਵਾਲਾ ਵੱਲੋਂ ਗੀਤ ‘ਸੰਜੂ’ ਵਿੱਚ ਵਕੀਲਾਂ ਵਿਰੁੱਧ ਸ਼ਬਦਾਵਲੀ ਬੋਲਣ ਦੇ ਮਾਮਲੇ ਵਿੱਚ ਭੇਜੇ ਗਏ ਹਨ।

ਵਕੀਲ ਸੁਨੀਲ ਕੁਮਾਰ ਪਹਿਲਾਂ ਵੀ ਸਿੱਧੂ ਮੂਸੇਵਾਲਾ ਨੂੰ ਕਾਨੂੰਨੀ ਨੋਟਿਸ ਭੇਜ ਚੁੱਕੇ ਹਨ, ਪਰ ਮੂਸੇਵਾਲਾ ਨੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਐਡਵੋਕੇਟ ਸੁਨੀਲ ਕੁਮਾਰ ਨੇ ਕਿਹਾ ਹੈ ਕਿ ਮੂਸੇਵਾਲਾ ਨੇ ਸੰਜੂ ਗੀਤ ‘ਚ ਵਕੀਲਾਂ ਦੇ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਕੇ ਵਕੀਲਾਂ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ ਹੈ।

ਐਡਵੋਕੇਟ ਨੇ ਕਿਹਾ ਉਹ ਗਾਣੇ ਦੇ ਜ਼ਰੀਏ ਪੰਜਾਬ ਦੇ ਨੌਜਵਾਨਾਂ ਨੂੰ ਹਿੰਸਾ ਲਈ ਵਰਗਲਾ ਰਿਹਾ ਹੈ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ’ਤੇ ਗੰਨ ਕਲਚਰ ਨੂੰ ਵਧਾਵਾ ਦੇਣ ਦੇ ਦੋਸ਼ ਵੀ ਲਗਾਏ ਗਏ ਹਨ।

ਮੂਸੇਵਾਲਾ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਤੋਂ ਇਲਾਵਾ ਸੰਜੂ ਗੀਤ ਰਾਹੀਂ ਕਮਾਈ ਰਕਮ ਵਕੀਲਾਂ ਨੂੰ ਮੁਆਵਜ਼ੇ ਦੇ ਰੂਪ ਵਿਚ ਬਾਰ ਕਾਊਂਸਿਲ ਆਫ਼ ਪੰਜਾਬ ਹਰਿਆਣਾ ਦੇ ਐਡਵੋਕੇਟ ਵੈਲਫੇਅਰ ਫੰਡ ‘ਚ ਪਵਾਏ ਜਾਣ ਦੀ ਮੰਗ ਕੀਤੀ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment