ਅਦਾਲਤ ਨੇ ‘ਆਪ’ ਵਿਧਾਇਕਾ ਆਤਿਸ਼ੀ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦਾ ਦਿੱਤਾ ਹੁਕਮ

Global Team
2 Min Read

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਵੱਲੋਂ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਕਥਿਤ ਤੌਰ ‘ਤੇ ਐਡਿਟ ਕੀਤੇ ਗਏ ਵੀਡੀਓ ਨੂੰ ਪਬਲਿਸ਼ ਕਰਨ ਦੇ ਆਰੋਪ ਵਿੱਚ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਜਲੰਧਰ ਵਿੱਚ ਐੱਫ.ਆਈ.ਆਰ. ਦਰਜ ਕਰਵਾਈ ਗਈ ਸੀ।

ਦਿੱਲੀ ਵਿਧਾਨ ਸਭਾ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP), ਸਾਈਬਰ ਕ੍ਰਾਈਮ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਅਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਕੇ ਪੂਰੇ ਮਾਮਲੇ ਸਬੰਧੀ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਸੀ। ਉਨ੍ਹਾਂ ਤੋਂ ਮਾਮਲੇ ਨਾਲ ਸਬੰਧਤ ਦਸਤਾਵੇਜ਼ ਅਤੇ ਲੈਬ ਰਿਪੋਰਟਾਂ ਵੀ ਮੰਗੀਆਂ ਗਈਆਂ ਸਨ।

 ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਵੀਡੀਓ ਮਾਮਲੇ ਵਿੱਚ ਅੱਜ ਜਲੰਧਰ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਅਦਾਲਤ ਨੇ ਟਿੱਪਣੀ ਕੀਤੀ ਕਿ ਫੋਰੈਂਸਿਕ ਜਾਂਚ ਵਿੱਚ ਵੀਡੀਓ ਨਾਲ ਛੇੜਛਾੜ ਪਾਈ ਗਈ ਹੈ। ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੈਟਫਾਰਮ ਤੋਂ ਵੀਡੀਓ ਨੂੰ ਹਟਾਉਣ ਦਾ ਆਦੇਸ਼ ਦਿੱਤਾ ਹੈ।

ਅਦਾਲਤ ਦੇ ਹੁਕਮ ਅਨੁਸਾਰ ਜਿਸ ਵੀ ਅਕਾਊਂਟ ਤੋਂ ਵੀਡੀਓ ਪੋਸਟ ਹੋਇਆ, ਉਸ ਦੇ ਸਾਰੇ ਲਿੰਕ ਸੋਸ਼ਲ ਮੀਡੀਆ ਤੋਂ ਹਟਾਏ ਜਾਣ। ਕੋਰਟ ਵੱਲੋਂ ਇਹ ਵੀ ਕਿਹਾ ਗਿਆ ਕਿ ਫੋਰੈਂਸਿਕ ਜਾਂਚ ਵਿੱਚ ਵੀਡੀਓ ਐਡਿਟ ਕਰਨ ਦਾ ਮਾਮਲਾ ਪਾਇਆ ਗਿਆ ਹੈ, ਜਿਸ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment