ਪਟਿਆਲਾ : ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਵਿੱਚ ਗਵਾਲੀਅਰ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਐਸ.ਐਸ.ਪੀ ਵਰੁਣ ਸ਼ਰਮਾ ਨੇ ਇਸ ਦੀ ਪੁਸ਼ਟੀ ਕੀਤੀ। ਪਠਾਣਮਾਜਰਾ ਨੂੰ ਸੀ.ਆਈ.ਏ (CIA) ਸਟਾਫ਼ ਪਟਿਆਲਾ ਲਿਆਂਦਾ ਗਿਆ ਹੈ। ਉਨ੍ਹਾਂ ਨੂੰ ਪਟਿਆਲਾ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਪਠਾਣਮਾਜਰਾ ਪਿਛਲੇ ਕਈ ਮਹੀਨਿਆਂ ਤੋਂ ਫ਼ਰਾਰ ਚੱਲ ਰਹੇ ਸਨ। ਪਠਾਣਮਾਜਰਾ ‘ਤੇ ਸਤੰਬਰ ਵਿੱਚ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਜ਼ੀਰਕਪੁਰ ਦੀ ਇੱਕ ਮਹਿਲਾ ਦੀ ਸ਼ਿਕਾਇਤ ‘ਤੇ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ, ਜਦੋਂ ਪਟਿਆਲਾ ਪੁਲਿਸ ਇਸ ਕੇਸ ਵਿੱਚ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਹਰਿਆਣਾ ਦੇ ਇੱਕ ਪਿੰਡ ਪਹੁੰਚੀ, ਤਾਂ ਉਹ ਉੱਥੋਂ ਫ਼ਰਾਰ ਹੋ ਗਏ ਸਨ। ਪਠਾਣਮਾਜਰਾ ‘ਤੇ ਇਲਜ਼ਾਮ ਸਨ ਕਿ ਉਹ ਪੁਲਿਸ ਪਾਰਟੀ ‘ਤੇ ਹਮਲਾ ਕਰਕੇ ਫ਼ਰਾਰ ਹੋਏ ਹਨ।
ਹਾਲਾਂਕਿ, ਬਾਅਦ ਵਿੱਚ ਫ਼ਰਾਰੀ ਦੌਰਾਨ ਉਨ੍ਹਾਂ ਦੇ ਆਸਟ੍ਰੇਲੀਆ ਵਿੱਚ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਸਮੇਂ ਦੌਰਾਨ ਪਠਾਣਮਾਜਰਾ ਲਗਾਤਾਰ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾ ਕੇ ਆਪਣੀ ਹੀ ਸਰਕਾਰ ‘ਤੇ ਹਮਲਾਵਰ ਰਹੇ।
ਦੱਸ ਦਈਏ ਕਿ ਪਠਾਣਮਾਜਰਾ 2022 ਵਿੱਚ ਪਟਿਆਲਾ ਦੀ ਸਨੌਰ ਵਿਧਾਨ ਸਭਾ ਸੀਟ ਤੋਂ ਵਿਧਾਇਕ (MLA) ਚੁਣੇ ਗਏ ਸਨ। ਕੇਸ ਵਿੱਚ ਰਾਹਤ ਲਈ ਪਠਾਣਮਾਜਰਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਰੱਖੀ ਸੀ, ਜਿਸ ਦੀ ਸੁਣਵਾਈ ਅੱਜ ਹੋਣੀ ਸੀ। ਇਸੇ ਸਬੰਧ ਵਿੱਚ ਉਹ ਕਰੀਬ 5 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਪਰਤੇ ਸਨ। ਅੱਜ ਉਹ ਦਿੱਲੀ ਹੀ ਆ ਰਹੇ ਸਨ, ਪਰ ਪਟਿਆਲਾ ਪੁਲਿਸ ਨੂੰ ਇਸ ਦੀ ਭਿਣਕ ਲੱਗ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿੱਚ ਗਵਾਲੀਅਰ ਬਾਈਪਾਸ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

