ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਸੈਸ਼ਨ ਕੋਰਟ ਕੀਤਾ ਪੇਸ਼; ED ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

Global Team
3 Min Read

ਚੰਡੀਗੜ੍ਹ : ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਤੋਂ ਬਾਅਦ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਨੂੰ 7 ਦਿਨਾਂ ਦੇ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ।ਦੱਸ ਦਈਏ ਕਿ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਕੇਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫਤਾਰ ਕੀਤਾ।ਰੇਡ ਦੇ ਸਮੇਂ ਉਹ ਚੰਡੀਗੜ੍ਹ ਦੇ ਸੈਕਟਰ-2 ਸਥਿਤ ਆਪਣੀ ਸਰਕਾਰੀ ਕੋਠੀ ‘ਤੇ ਹੀ ਮੌਜੂਦ ਸਨ।ਟੀਮ ਨੇ ਉਨ੍ਹਾਂ ਕੋਲੋਂ ਕਰੀਬ 10 ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਸ਼ਾਮ ਕਰੀਬ 5 ਵਜੇ ED ਦੀ ਟੀਮ ਚੰਡੀਗੜ੍ਹ ਅਤੇ ਹਰਿਆਣਾ ਨੰਬਰ ਦੀਆਂ ਗੱਡੀਆਂ ਵਿੱਚ ਉਨ੍ਹਾਂ ਨੂੰ ਦਿੱਲੀ ਲੈ ਗਈ।

ਮੰਤਰੀ ਸੰਜੀਵ ਅਰੋੜਾ ਨੂੰ ਰਾਤ ਨੂੰ ਹੀ ਗੁਰੂਗ੍ਰਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਗੁਰੂਗ੍ਰਾਮ ਸੈਸ਼ਨ ਕੋਰਟ ਨੇ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਚੱਲ ਰਹੇ ਮਾਮਲੇ ਵਿੱਚ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਭੇਜਿਆ। ਹਾਲਾਂਕਿ, ED ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।ਪਰ ED ਨੂੰ ਮੰਤਰੀ ਦਾ 7 ਦਿਨਾਂ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਟੀਮ ਅਗਲੇਰੀ ਪੁੱਛਗਿੱਛ ਕਰੇਗੀ। ਮੰਤਰੀ ਨੂੰ ਹੁਣ 16 ਮਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਕਰਯੋਗ ਹੈ ਕਿ ED ਵੱਲੋਂ ਉਹਨਾਂ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਕੀਤੀ ਗਈ ਇਹ ਤੀਜੀ ਅਤੇ ਇੱਕ ਮਹੀਨੇ ਦੇ ਅੰਦਰ ਦੂਜੀ ਛਾਪੇਮਾਰੀ ਸੀ।ਜਾਂਚ ਏਜੰਸੀ ਦੇ ਅਨੁਸਾਰ, ਅਰੋੜਾ ਅਤੇ ਉਹਨਾਂ ਨਾਲ ਜੁੜੀਆਂ ਕੰਪਨੀਆਂ ‘ਤੇ ਲਗਭਗ ₹157.12 ਕਰੋੜ ਦੀ ਫਰਜ਼ੀ ਵਿਕਰੀ ਅਤੇ ਸ਼ੈੱਲ ਕੰਪਨੀਆਂ ਰਾਹੀਂ ਫਰਜ਼ੀ ਐਕਸਪੋਰਟ (ਨਿਰਯਾਤ) ਦਿਖਾਉਣ ਦੇ ਦੋਸ਼ ਹਨ।

ਇਸ ਦੇ ਨਾਲ ਹੀ ਅੱਜ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ BJP ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਅਤੇ ਜ਼ਿਲ੍ਹਾ ਹੈੱਡਕੁਆਰਟਰ ਦਫ਼ਤਰਾਂ ਦਾ ਘੇਰਾਓ ਕਰੇਗੀ। ਲੋਕਾਂ ਨੂੰ ਦੱਸਿਆ ਜਾਵੇਗਾ ਕਿ ਭਾਜਪਾ ਲੋਕਤੰਤਰ ਲਈ ਖ਼ਤਰਾ ਬਣਦੀ ਜਾ ਰਹੀ ਹੈ।

ਦੂਜੇ ਪਾਸੇ, ਇਸ ਮਾਮਲੇ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਮੋਦੀ ਰਾਜ ਵਿੱਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪੀਐਮ ਮੋਦੀ ਪੰਜਾਬ ਦੇ ਲੋਕਾਂ ਨਾਲ ਧੱਕਾ ਕਰ ਰਹੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ED ਨੂੰ ਪਾਰਟੀ ਤੋੜਨ ਲਈ ਲਗਾਇਆ ਗਿਆ ਹੈ, ਨਾ ਕਿ ਕਿਸੇ ਮਨੀ ਲਾਂਡਰਿੰਗ ਨੂੰ ਫੜਨ ਲਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment