ਅਦਾਲਤ ਨੇ ਵਿਜੈ ਸਿੰਗਲਾ ਅਤੇ ਉਨ੍ਹਾਂ ਦੇ OSD ਭਾਣਜੇ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ

ਮੋਹਾਲੀ : ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਅਤੇ ਉਨ੍ਹਾਂ ਦੇ OSD ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ ਨੇ ਦੋਵਾਂ ਨੂੰ ਪੁੱਛਗਿੱਛ ਲਈ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 24 ਮਈ ਨੂੰ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਰਖ਼ਾਸਤ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਮੈਂ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ। ਮੈਨੂੰ ਬਾਹਰੀ ਤਾਕਤਾਂ ਨੇ ਸਾਜ਼ਿਸ਼ ਘੜ ਕੇ ਫਸਾਇਆ ਹੈ। ਜਲਦ ਹੀ ਸਭ ਕੁਝ ਸਾਹਮਣੇ ਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਮੈਨੂੰ ਪਾਰਟੀ, ਸਰਕਾਰ, ਪੁਲਿਸ ਤੇ ਨਿਆਪਾਲਿਕਾ ‘ਤੇ ਪੂਰਾ ਯਕੀਨ ਹੈ। ਹਾਲਾਂਕਿ ਸੀਐੱਮ ਭਗਵੰਤ ਮਾਨ ਵੱਲੋਂ ਉਨ੍ਹਾਂ ਦੇ ਗੁਨਾਹ ਕਬੂਲਣ ਦੇ ਦਾਅਵੇ ‘ਤੇ ਸਿੰਗਲਾ ਨੇ ਚੁੱਪ ਧਾਰ ਲਈ।

ਸਿੰਗਲਾ ਦੀ ਕਮਿਸ਼ਨਖੋਰੀ ਦੇ ਮਾਮਲੇ ਵਿੱਚ ਹੁਣ ਮੁਹੱਲਾ ਕਲੀਨਿਕ ਦੇ ਟੈਂਡਰ ਵੀ ਜਾਂਚ ਦੇ ਦਾਇਰੇ ਵਿੱਚ ਆ ਗਏ ਹਨ। ਜਿਨ੍ਹਾਂ ਠੇਕੇਦਾਰਾਂ ਨੇ ਟੈਂਡਰ ਲਏ ਹਨ, ਉਨ੍ਹਾਂ ਤੋਂ ਕਿਤੇ ਰਿਸ਼ਵਤ ਤਾਂ ਨਹੀਂ ਲਈ ਗਈ, ਇਸ ਦੇ ਬਾਰੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਲਈ ਮੰਤਰੀ ਤੇ OSD ਭਾਣਜੇ ਦੀਆਂ ਤਿੰਨ ਮਹੀਨੇ ਦੀਆਂ ਕਾਲ ਡੀਟੇਲਸ ਦਾ ਰਿਕਾਰਡ ਕਢਵਾ ਕੇ ਖੰਗਾਲਿਆ ਜਾ ਰਿਹਾ ਹੈ। ਸਾਬਕਾ ਸਿਹਤ ਮੰਤਰੀ ਸਿੰਗਲਾ ਅਤੇ ਉਨ੍ਹਾਂ ਦੇ ਓਐੱਸਡੀ ‘ਤੇ 58 ਕਰੋੜ ਦੇ ਇਵਜ ‘ਚ 1.16 ਕਰੋੜ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਸੰਸਦ ਵਿੱਚ ਭਾਰਤ ਵਿਰੋਧੀ ਮਤਾ ਪੇਸ਼ ਕੀਤਾ

ਵਾਸ਼ਿੰਗਟਨ- ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਆਪਣੇ ਭਾਰਤ ਵਿਰੋਧੀ ਰੁਖ ਨੂੰ ਜਾਰੀ ਰੱਖਦੇ …

Leave a Reply

Your email address will not be published.