ਅਹਿਮਦਾਬਾਦ ਸੀਰੀਅਲ ਬਲਾਸਟ ਮਾਮਲੇ ‘ਚ ਅਦਾਲਤ ਨੇ ਸੁਣਾਈ ਸਜ਼ਾ, 49 ‘ਚੋਂ 38 ਨੂੰ ਫਾਂਸੀ, 11 ਨੂੰ ਉਮਰ ਕੈਦ 

TeamGlobalPunjab
2 Min Read

ਨਵੀਂ ਦਿੱਲੀ- ਸਾਲ 2008 ਵਿੱਚ ਗੁਜਰਾਤ ਦੇ ਅਹਿਮਦਾਬਾਦ ਸੀਰੀਅਲ ਬਲਾਸਟ ਮਾਮਲੇ ਵਿੱਚ ਵਿਸ਼ੇਸ਼ ਅਦਾਲਤ ਨੇ ਦੋਸ਼ੀਆਂ ਨੂੰ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਅਦਾਲਤ ਨੇ 49 ਵਿੱਚੋਂ 38 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਸੀਰੀਅਲ ਬਲਾਸਟ ਮਾਮਲੇ ਦੇ ਦੋਸ਼ੀਆਂ ਨੂੰ ਯੂਏਪੀਏ ਐਕਟ ਤਹਿਤ ਮੌਤ ਦੀ ਸਜ਼ਾ ਸੁਣਾਈ ਗਈ ਹੈ। ਭਾਰਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਕਿਸੇ ਮਾਮਲੇ ਵਿੱਚ 38 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੋਵੇ।

ਦੱਸ ਦੇਈਏ ਕਿ 26 ਜੁਲਾਈ 2008 ਨੂੰ ਅਹਿਮਦਾਬਾਦ ਸ਼ਹਿਰ ਲੜੀਵਾਰ ਧਮਾਕਿਆਂ ਦਾ ਸ਼ਿਕਾਰ ਹੋਇਆ ਸੀ। ਇੱਕ ਤੋਂ ਬਾਅਦ ਇੱਕ 21 ਧਮਾਕਿਆਂ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ, ਜਿਸ ਵਿੱਚ 56 ਲੋਕਾਂ ਦੀ ਮੌਤ ਹੋ ਗਈ ਅਤੇ 200 ਲੋਕ ਜ਼ਖਮੀ ਹੋ ਗਏ। ਇਸ ਮਾਮਲੇ ਵਿੱਚ 08 ਫਰਵਰੀ ਨੂੰ ਵਿਸ਼ੇਸ਼ ਅਦਾਲਤ ਨੇ 49 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ 28 ਲੋਕਾਂ ਨੂੰ ਬਰੀ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਪਹਿਲਾਂ 2 ਫਰਵਰੀ ਨੂੰ ਫੈਸਲਾ ਆਉਣਾ ਸੀ ਪਰ ਸਪੈਸ਼ਲ ਕੋਰਟ ਦੇ ਜੱਜ ਏਆਰ ਪਾਟਲੇ ਨੂੰ ਕੋਰੋਨਾ ਹੋ ਗਿਆ, ਜਿਸ ਤੋਂ ਬਾਅਦ ਇਸ ਨੂੰ 18 ਫਰਵਰੀ ਤੱਕ ਟਾਲ ਦਿੱਤਾ ਗਿਆ। 26 ਜੁਲਾਈ 2008 ਨੂੰ ਅਹਿਮਦਾਬਾਦ ਵਿੱਚ ਇੱਕ ਘੰਟੇ ਦੇ ਅੰਦਰ 21 ਬੰਬ ਧਮਾਕੇ ਹੋਏ। ਅਹਿਮਦਾਬਾਦ ਪੁਲਿਸ ਨੇ ਇਸ ਮਾਮਲੇ ਵਿੱਚ 20 ਐਫਆਈਆਰ ਦਰਜ ਕੀਤੀਆਂ ਸਨ। ਇਸ ਦੇ ਨਾਲ ਹੀ ਸੂਰਤ ਵਿੱਚ ਵੀ 15 ਹੋਰ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਬੰਬ ਧਮਾਕਿਆਂ ਵਿੱਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment