ਨਕਲੀ ਰਾਮ ਰਹੀਮ ਨੂੰ ਲੈ ਕੇ ਕੋਰਟ ਨੇ ਡੇਰਾ ਪ੍ਰੇਮੀਆਂ ਨੂੰ ਲਗਾਈ ਫਟਕਾਰ

ਚੰਡੀਗੜ੍ਹ: ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਅਸਲੀ ਹੈ ਜਾਂ ਨਕਲੀ, ਇਸ ਦੀ ਜਾਂਚ ਨੂੰ ਲੈ ਕੇ ਸੋਮਵਾਰ (ਅੱਜ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਚੰਡੀਗੜ੍ਹ, ਪੰਚਕੂਲਾ ਅਤੇ ਅੰਬਾਲਾ ਦੇ ਕੁਝ ਸ਼ਰਧਾਲੂਆਂ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਸ਼ਰਧਾਲੂਆਂ ਨੇ ਸ਼ੱਕ ਜ਼ਾਹਰ ਕੀਤਾ ਕਿ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਪਹੁੰਚਿਆ ਰਾਮ ਰਹੀਮ ਫਰਜ਼ੀ ਹੈ। ਜਿਸ ਦੇ ਪ੍ਰਗਟਾਵੇ ਉਸ ਦੇ ਅਸਲੀ ਗੁਰੂ ਰਾਮ ਰਹੀਮ ਵਰਗੇ ਨਹੀਂ ਹਨ। ਦੂਜੇ ਪਾਸੇ ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੇ ਇਸ ਨੂੰ ਸ਼ਰਧਾਲੂਆਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।

ਸੁਣਵਾਈ ਦੌਰਾਨ ਅਦਾਲਤ ਨੇ ਪਟੀਸ਼ਨਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਤੁਸੀਂ ਲੋਕਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਫਿਕਸ਼ਨ ਫਿਲਮ ਦੇਖੀ ਹੈ, ਇਸ ਲਈ ਅਜਿਹੀ ਪਟੀਸ਼ਨ ਦਾਇਰ ਕੀਤੀ ਗਈ ਹੈ।ਹਾਈਕੋਰਟ ਅਜਿਹੇ ਮਾਮਲਿਆਂ ਦੀ ਸੁਣਵਾਈ ਦੇ ਲਈ ਨਹੀਂ ਹੈ। ਲੱਗਦਾ ਹੈ ਕਿ ਤੁਸੀਂ ਕੋਈ ਫਿਕਸ਼ਨਲ ਫਿਲਮ ਦੇਖ ਲਈ ਹੈ। ਪੈਰੋਲ ‘ਤੇ ਆਇਆ ਰਾਮ ਰਹੀਮ ਗਾਇਬ ਕਿਵੇ ਹੋ ਗਿਆ? ਹਾਈਕੋਰਟ ਨੇ ਇਥੋਂ ਤੱਕ ਕਿਹਾ ਕਿ ਪਟੀਸ਼ਨ ਦਾਖਲ ਕਰਦੇ ਸਮੇਂ ਦਿਮਾਗ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਸ ਨਾਲ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਡੇਰੇ ਵੱਲੋਂ ਪੇਸ਼ ਹੋਏ ਵਕੀਲ ਜਤਿੰਦਰ ਖੁਰਾਣਾ ਨੇ ਕਿਹਾ ਕਿ ਇਹ ਇੱਕ ਖਾਸ ਗਰੁੱਪ ਹੈ ਜੋ ਜਾਣਬੁੱਝ ਕੇ ਅਜਿਹੀ ਪਟੀਸ਼ਨ ਬਣਾਉਂਦਾ ਹੈ । ਸਾਲ 2019 ‘ਚ ਵੀ ਉਸ ਨੇ ਅਜਿਹੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ‘ਤੇ 50000 ਦਾ ਜੁਰਮਾਨਾ ਲਗਾਇਆ ਸੀ। ਦੱਸ ਦੇਈਏ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਪਟੀਸ਼ਨ ਦਾਇਰ ਕਰਕੇ ਕਈ ਦਲੀਲਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਉਹ ਸੁਪਰੀਮ ਕੋਰਟ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.