ਸੁਨਾਮ: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵਲੋਂ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ਉਤੇ ਰੋਕ ਲਗਾ ਦਿੱਤੀ ਹੈ। ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਖ਼ਿਲਾਫ਼ ਦਾਇਰ ਕੀਤੀ ਅਪੀਲ ’ਤੇ ਫ਼ੈਸਲਾ ਸੁਣਾਇਆ ਗਿਆ ਹੈ। ਫਿਰ ਫੈਸਲਾ 25 ਜਨਵਰੀ ਤੱਕ ਰਾਖਵਾਂ ਰੱਖ ਲਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ।
ਇਹ ਵੀ ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਦੀ ਹੈ। ਦੂਜੇ ਪਾਸੇ, ਮਾਨਸਾ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਤਰਫੋਂ ਕੈਬਨਿਟ ਮੰਤਰੀ ਅਮਨ ਅਰੋੜਾ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਉਸ ਦੀ ਦਲੀਲ ਹੈ ਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਅਯੋਗ ਹੈ। ਅਜਿਹੇ ‘ਚ ਉਨ੍ਹਾਂ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪਰ ਹੁਣ ਅਦਾਲਤ ਵੱਲੋਂ ਵੱਡੀ ਰਾਹਤ ਦਿੰਦੇ ਹੋਏ ਸਜ਼ਾ ਉਤੇ ਰੋਕ ਲਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।