ਅਦਾਲਤ ਵੱਲੋਂ ਸੰਗਤ ਸਿੰਘ ਗਿਲਜ਼ੀਆਂ ਨੂੰ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਸੰਮਨ

Rajneet Kaur
2 Min Read

ਜਲੰਧਰ: ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਕੋਰਟ ਵਲੋਂ ਪਾਸਪੋਰਟ ਜਮ੍ਹਾ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਮੰਤਰੀ ਗਿਲਜ਼ੀਆਂ ਅਮਰੀਕਾ ਜਾਣ ਦੀ ਫਿਰਾਕ ਵਿੱਚ ਸਨ ਅਤੇ ਉਨ੍ਹਾਂ ਨੇ ਇਸ ਮਹੀਨੇ ਹੀ ਟਿਕਟ ਵੀ ਬੁਕ ਕਰਵਾਈ ਹੋਈ ਸੀ। ਜਿਸ ਦੇ ਚਲਦਿਆਂ ਕੋਰਟ ਨੇ ਸਾਬਕਾ ਮੰਤਰੀ ਗਿਲਜੀਆਂ ਨੂੰ ਸੰਮਨ ਜਾਰੀ ਕੀਤਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜ਼ਿਸ਼ ਤਹਿਤ 6 ਜੂਨ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਪਿਛਲੀ ਕਾਂਗਰਸ ਸਰਕਾਰ ਵੇਲੇ ਉਨ੍ਹਾਂ ਦੇ ਸਾਬਕਾ ਪ੍ਰਧਾਨ ਸਾਧੂ ਸਿੰਘ ਧਰਮਸੋਤ ਨੂੰ ਵੀ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।PCA ਦੀ ਧਾਰਾ 7, 7(ਏ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। IPC ਦੀ ਧਾਰਾ 120(ਬੀ) ਵੀ ਲਾਈ ਗਈ ਹੈ। ਮਾਮਲੇ ਵਿੱਚ ਸੰਗਤ ਸਿੰਘ ਗਿਲਜ਼ੀਆਂ ਦਾ ਭਤੀਜਾ ਦਿਲਜੀਤ ਸਿੰਘ ਗਿਲਜ਼ੀਆਂ ਪਹਿਲਾਂ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਹਾਲਾਂਕਿ ਸਾਬਕਾ ਮੰਤਰੀ ਗਿਲਜੀਆਂ ਵੱਲੋਂ ਗ੍ਰਿਫ਼ਤਾਰੀ ਉਪਰ ਅਦਾਲਤ ਤੋਂ ਸਟੇਅ ਲਈ ਹੋਈ ਹੈ।

ਗਿਲਜ਼ੀਆਂ ਨੂੰ 26 ਸਤੰਬਰ, 2021 ਨੂੰ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਨਿਯੁਕਤ ਕੀਤਾ ਗਿਆ ਸੀ, ਅਤੇ ਉਹ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment