ਹੁਣ 2 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ, Covaxin ਨੂੰ ਮਿਲੀ ਮਨਜ਼ੂਰੀ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ਨੇ ਬੱਚਿਆਂ ਦੀ ਕੋਰੋਨਾ ਵੈਕਸੀਨ ਨੂੰ ਲੈ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਹੁਣ ਦੇਸ਼ ਵਿੱਚ ਜਲਦ ਹੀ 2 ਤੋਂ 18 ਸਾਲ ਦੇ ਬਚਿਆ ਨੂੰ ਵੀ ਕੋਵਿਡ ਵੈਕਸੀਨ ਲਗਾਈ ਜਾਵੇਗੀ। DCGI ਨੇ ਕੋਵੈਕਸੀਨ (Covaxin) ਨੂੰ ਮਨਜ਼ੂਰੀ ਦਿੱਤੀ ਹੈ।

ਸੂਤਰਾਂ ਅਨੁਸਾਰ, ਪਹਿਲੇ ਪੜਾਅ ਵਿੱਚ, 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਅਤੇ ਕੋਵਿਡ ਦੀ ਸਥਿਤੀ ਵਾਲੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਭਾਰਤ ਬਾਇਓਟੇਕ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਮਿਲ ਕੇ ਕੋਵੈਕਸੀਨ ਬਣਾਈ ਹੈ।  ਕੋਰੋਨਾ ਵਿਰੁੱਧ ਕੋਵੈਕਸੀਨ ਕਲੀਨਿਕਲ ਟ੍ਰਾਇਲ ’ਚ ਲਗਭਗ 78 ਫੀਸਦੀ ਅਸਰਦਾਰ ਸਾਬਿਤ ਹੋਈ ਸੀ।

ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਵਲੋਂ ਇਸ ਨੂੰ ਲੈ ਕੇ ਜਲਦ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਹੁਣ ਤੱਕ ਦੇ ਟ੍ਰਾਇਲ ’ਚ ਟੀਕੇ ਨਾਲ ਬੱਚਿਆਂ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਗੱਲ ਸਾਹਮਣੇ ਨਹੀਂ ਆਈ ਹੈ।

Share this Article
Leave a comment