ਕੋਵਿਡ-19 : ਓਨਟਾਰੀਓ ‘ਚ ਕੋਰੋਨਾ ਦੇ 404 ਅਤੇ ਟੋਰਾਂਟੋ ‘ਚ 164 ਹੋਰ ਨਵੇਂ ਮਾਮਲੇ ਆਏ ਸਾਹਮਣੇ, ਪੜ੍ਹੋ ਪੂਰੀ ਖਬਰ

TeamGlobalPunjab
2 Min Read

ਓਨਟਾਰੀਓ : ਕੈਨੇਡਾ ‘ਚ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਕੈਨੇਡਾ ਦੀ ਪ੍ਰੋਵਿੰਸ ‘ਚ ਬੀਤੇ ਦਿਨ ਕੋਰੋਨਾ ਦੇ 404 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਓਨਟਾਰੀਓ ਦੀ ਐਸੋਸੀਏਟ ਮੈਡੀਕਲ ਅਧਿਕਾਰੀ ਡਾ: ਯਾਫੀ ਨੇ ਦੱਸਿਆ ਕਿ ਬੀਤੇ ਦਿਨ ਪ੍ਰੋਵਿੰਸ ‘ਚ ਕੋਰੋਨਾ ਦੇ 404 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਚੋਂ 103 ਮਾਮਲੇ ਪੀਲ ਰੀਜਨ ਵਿੱਚੋਂ ਸਾਹਮਣੇ ਆਏ ਹਨ। ਡਾ. ਯਾਫੀ ਨੇ ਦੱਸਿਆ ਕਿ ਜਿੱਥੇ ਪ੍ਰੋਵਿੰਸ ‘ਚ ਬੀਤੇ ਦਿਨ ਕੋਰੋਨਾ ਦੇ 404 ਮਾਮਲੇ ਸਾਹਮਣੇ ਆਏ ਉਥੇ ਹੀ ਇੱਕ ਦਿਨ ‘ਚ ਕੋਰੋਨਾ ਨਾਲ 10 ਲੋਕਾਂ ਦੀ ਮੌਤ ਹੋਈ ਹੈ। ਜਿਸ ਨਾਲ ਓਨਟਾਰੀਓ ‘ਚ ਕੁੱਲ ਮੌਤਾਂ ਦਾ ਅੰਕੜਾ 2276 ਹੋ ਗਿਆ ਹੈ।

ਦੂਜੇ ਪਾਸੇ ਟੋਰਾਂਟੋ ਦੀ ਚੀਫ ਮੈਡੀਕਲ ਅਧਿਕਾਰੀ ਡਾ. ਡਿਵੇਲਾ ਨੇ ਦੱਸਿਆ ਕਿ ਸ਼ਹਿਰ ਵਿੱਚ ਬੀਤੇ ਦਿਨ ਕੋਰੋਨਾ ਦੇ 164 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਡਾ. ਡਿਵੇਲਾ ਨੇ ਦੱਸਿਆ ਕਿ ਪ੍ਰੋਵਿੰਸ ‘ਚ ਹੁਣ ਤੱਕ 8630 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ 184 ਲੋਕਾਂ ਕੋਰੋਨਾ ਤੋਂ ਠੀਕ ਹੋਏ ਹਨ। ਡਾ. ਡਿਵੇਲਾ ਨੇ ਆਖਿਆ ਕਿ ਕੋਵਿਡ-19 ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ ਇਸ ਲਈ ਸਾਰਿਆਂ ਨੂੰ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ।

ਕੈਨੇਡਾ ‘ਚ ਹੁਣ ਤੱਕ ਕੋਰੋਨਾ ਦੇ 90 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 7 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 50 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ।

Share this Article
Leave a comment