ਕੋਵਿਡ-19 : ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 60,975 ਨਵੇਂ ਮਾਮਲੇ, ਕੁਲ ਮਾਮਲੇ 31 ਲੱਖ ਤੋਂ ਪਾਰ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਹੁਣ ਤੱਕ ਦੇਸ਼ ‘ਚ 31 ਲੱਖ ਤੋਂ ਵਧੇਰੇ ਲੋਕ ਇਸ ਮਹਾਮਾਰੀ ਦੀ ਲਪੇਟ ‘ਚ ਆ ਚੁੱਕੇ ਹਨ। ਕੇਂਦਰੀ ਅਤੇ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਦੇਸ਼ ਭਰ ‘ਚ ਕੋਰੋਨਾ ਦੇ 60,975 ਨਵੇਂ ਮਾਮਲੇ ਰਿਕਾਰਡ ਕੀਤੇ ਗਏ ਹਨ। ਜਿਸ ਨਾਲ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ ਵੱਧ ਕੇ 31,06,348 ਹੋ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ ‘ਚ 848 ਕੋਰੋਨਾ ਮਰੀਜ਼ਾਂ ਨੇ ਦਮ ਤੋੜਿਆ ਹੈ ਅਤੇ ਹੁਣ ਤੱਕ ਦੇਸ਼ ਭਰ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੱਧ ਕੇ 58,390 ਹੋ ਗਿਆ ਹੈ।

ਤਾਜ਼ਾ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 66,550 ਲੋਕ ਕੋਰੋਨਾ ਤੋਂ ਠੀਕ ਹੋਏ ਹਨ ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 24,04,585 ਹੋ ਗਈ ਹੈ। ਦੇਸ਼ ‘ਚ ਅਜੇ ਵੀ 7,04,348 ਮਾਮਲੇ ਸਰਗਰਮ ਹਨ। ਦੇਸ਼ ‘ਚ ਸਰਗਰਮ ਮਾਮਲੇ 22.24 ਫੀਸਦੀ ਅਤੇ ਰੋਗ ਮੁਕਤ ਹੋਣ ਵਾਲਿਆਂ ਦੀ ਦਰ 75.92 ਫੀਸਦੀ ਹੈ ਜਦ ਕਿ ਮੌਤ ਦਰ 1.84 ਫੀਸਦੀ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ 24 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 3,68,27,520 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 9,25,383 ਨਮੂਨਿਆਂ ਦਾ ਸੋਮਵਾਰ ਨੂੰ ਇੱਕ ਹੀ ਦਿਨ ਟੈਸਟ ਕੀਤਾ ਗਿਆ ਹੈ।

Share this Article
Leave a comment