ਕੋਵਿਡ-19 : ਭਾਰਤ ‘ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 62,064 ਨਵੇਂ ਮਾਮਲੇ, 1,007 ਮਰੀਜ਼ਾਂ ਦੀ ਮੌਤ

TeamGlobalPunjab
1 Min Read

ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ, ਭਾਰਤ ‘ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 62,064 ਮਾਮਲੇ ਸਾਹਮਣੇ ਆਏ ਹਨ ਅਤੇ 1,007 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਨਵੇਂ ਮਾਮਲਿਆਂ ਨਾਲ ਦੇਸ਼ ‘ਚ ਕੁਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 21,53,010 ਤੱਕ ਪਹੁੰਚ ਗਿਆ ਹੈ ਜਿਨ੍ਹਾਂ ਵਿਚੋਂ 44,386 ਮਰੀਜ਼ਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਇਹ ਲਗਾਤਾਰ ਤੀਜਾ ਦਿਨ ਹੈ ਜਦ ਕੋਵਿਡ-19 ਦੇ ਇਕ ਦਿਨ ਵਿਚ 60 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਸਿਹਤ ਮੰਤਰਾਲੇ ਨੇ ਦਸਿਆ ਕਿ ਪਿਛਲੇ 24 ਘੰਟਿਆਂ ਵਿਚ 54,859 ਹੋਰ ਮਰੀਜ਼ ਸਿਹਤਯਾਬ ਹੋ ਗਏ ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ 15,35,743 ਹੋ ਗਈ ਹੈ। ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਦਰ 68.78 ਫ਼ੀਸਦੀ ਹੋ ਗਈ ਹੈ ਜਦ ਕਿ ਮੌਤ ਦਰ ਘੱਟ ਕੇ 2.01 ਫ਼ੀਸਦੀ ਰਹਿ ਗਈ ਹੈ। ਦੇਸ਼ ਵਿਚ ਇਸ ਸਮੇਂ 6,34,945 ਮਾਮਲੇ ਐਕਟਿਵ ਹਨ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ, ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਕੁੱਲ 2,45,83,558 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 4,77,023 ਨਮੂਨਿਆਂ ਦਾ ਐਤਵਾਰ ਨੂੰ ਟੈਸਟ ਕੀਤਾ ਗਿਆ।

Share this Article
Leave a comment