ਕੋਵਿਡ-19 : ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 64,531 ਨਵੇਂ ਮਾਮਲੇ, 1092 ਲੋਕਾਂ ਨੇ ਤੋੜਿਆ ਦਮ

TeamGlobalPunjab
1 Min Read

ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ ‘ਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਬੁੱਧਵਾਰ ਨੂੰ ਦੇਸ਼ ‘ਚ ਕੋਰੋਨਾ ਦੇ 64,351 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਪੀੜਤ ਮਰੀਜ਼ਾ ਦੀ ਗਿਣਤੀ ਵੱਧ ਕੇ 27 ਲੱਖ 67 ਹਜ਼ਾਰ ਤੱਕ ਪਹੁੰਚ ਗਈ ਹੈ।  ਉੱਥੇ ਹੀ ਚੰਗੀ ਖਬਰ ਇਹ ਹੈ ਕਿ ਹੁਣ ਤੱਕ 20 ਲੱਖ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਨਾਲ ਰਿਕਾਰਡ 1,092 ਲੋਕਾਂ ਦੀ ਮੌਤ ਹੋਈ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜ 52,889 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 20,37,871 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ। ਦੇਸ਼ ‘ਚ ਅਜੇ ਵੀ 6,76,514 ਮਾਮਲੇ ਸਰਗਰਮ ਹਨ।

ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 18 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 3,17,42,782 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 8,01,518 ਨਮੂਨਿਆਂ ਦਾ ਸੋਮਵਾਰ ਨੂੰ ਇੱਕ ਹੀ ਦਿਨ ਟੈਸਟ ਕੀਤਾ ਗਿਆ ਸੀ।

Share this Article
Leave a comment