ਕੋਵਿਡ-19 : ਦੇਸ਼ ‘ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 69 ਹਜ਼ਾਰ ਨਵੇਂ ਮਾਮਲੇ, 912 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਪੂਰੇ ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 30 ਲੱਖ ਤੋਂ ਪਾਰ ਚਲੀ ਗਈ ਹੈ ਜਦਕਿ ਵਾਇਰਸ ਨਾਲ ਹੁਣ ਤੱਕ 56 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹੁਣ ਤੱਕ 22 ਲੱਖ 80 ਹਜ਼ਾਰ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 69,239 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 912 ਮੌਤਾਂ ਹੋਈਆਂ ਹਨ ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 30,44,941 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 56,706 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 22,80,567 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ। ਦੇਸ਼ ‘ਚ 7,07,668 ਮਾਮਲੇ ਅਜੇ ਵੀ ਸਰਗਰਮ ਹਨ ਜਿਨ੍ਹਾਂ ਦਾ ਦੇਸ਼  ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 22 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 3,52,92,220 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ‘ਚੋਂ 8,01,147 ਨਮੂਨਿਆਂ ਦੀ ਜਾਂਚ ਸਿਰਫ ਸ਼ਨੀਵਾਰ ਨੂੰ ਕੀਤੀ ਗਈ ਹੈ।

Share this Article
Leave a comment