ਕੋਵਿਡ-19 : ਬੋਲੀਵੀਆ ਦੀ ਅੰਤਰਿਮ ਰਾਸ਼ਟਰਪਤੀ ਜੀਨਿਨ ਕੋਰੋਨਾ ਪਾਜ਼ੀਟਿਵ

TeamGlobalPunjab
2 Min Read

ਨਿਊਜ਼ ਡੈਸਕ : ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ‘ਤੇ ਜਾਰੀ ਹੈ। ਇਸ ‘ਚ ਹੀ ਲੈਟਿਨ ਅਮਰੀਕੀ ਦੇਸ਼ ਬੋਲੀਵੀਆ ਦੀ ਅੰਤਰਿਮ ਰਾਸ਼ਟਰਪਤੀ ਜੀਨਿਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਨੇ ਵੀਰਵਾਰ ਨੂੰ ਖੁਦ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣਾ ਕੋਰੋਨਾ ਵਾਇਰਸ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਸਕਾਰਾਤਮਕ ਪਾਈ ਗਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਆਈਸੋਲੇਸ਼ਨ ‘ਚ ਰਹਿੰਦੇ ਹੋਏ ਆਪਣੇ ਕੰਮ ਨੂੰ ਜਾਰੀ ਰੱਖੇਗੀ।

ਰਾਸ਼ਟਰਪਤੀ ਜੀਨਿਨ ਨੇ ਵੀਰਵਾਰ ਨੂੰ ਇੱਕ ਟਵੀਟ ਵਿੱਚ ਕਿਹਾ ਕਿ ‘ਮੈਂ ਹਾਲ ਹੀ ‘ਚ ਕੋਰੋਨਾ ਦਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ।’ ਉਨ੍ਹਾਂ ਨੇ ਨਾਲ ਹੀ ਕਿਹਾ ਕਿ ਉਹ ਆਪਣੇ ਆਪ ਨੂੰ ਆਈਸੋਲੇਟ ਕਰਨਗੇ ਅਤੇ ਆਪਣਾ ਕੰਮ ਪਹਿਲਾਂ ਵਾਂਗ ਜਾਰੀ ਰੱਖਣਗੇ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਮੈਂ ਚੰਗੀ ਹਾਂ, ਮੈਂ ਖੁਦ ਨੂੰ ਮਜ਼ਬੂਤ ​​ਮਹਿਸੂਸ ਕਰ ਰਹੀ ਹਾਂ।

ਦੱਸ ਦੇਈਏ ਕਿ ਉਸ ਤੋਂ ਪਹਿਲਾਂ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇ. ਬੋਲਸੇਨਾਰੋ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਮੋਨੈਕੋ ਦੇ ਪ੍ਰਿੰਸ ਐਲਬਰਟ ਦੂਜੇ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ।

ਲੈਟਿਨ ਅਮਰੀਕੀ ਦੇਸ਼ ਬੋਲੀਵੀਆ ‘ਚ ਹੁਣ ਤੱਕ ਕੋਰੋਨਾ ਦੇ 43 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 1500 ਤੋਂ ਵੱਧ ਲੋਕਾਂ ਦੀ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਜਦ ਕਿ 12883 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ।

- Advertisement -

Share this Article
Leave a comment