ਕੋਵਿਡ-19 : ਰਾਸ਼ਟਰਪਤੀ ਭਵਨ ਤੋਂ ਬਾਅਦ ਹੁਣ ਰੱਖਿਆ ਮੰਤਰਾਲੇ ‘ਚ ਕੋਰੋਨਾ ਦੀ ਦਸਤਕ, ਰੱਖਿਆ ਸੱਕਤਰ ‘ਚ ਦਿਖਾਈ ਦਿੱਤੇ ਕੋਰੋਨਾ ਦੇ ਲੱਛਣ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਰਾਸ਼ਟਰਪਤੀ ਭਵਨ ਤੋਂ ਬਾਅਦ ਹੁਣ ਰੱਖਿਆ ਮੰਤਰਾਲੇ ‘ਚ ਕੋਰੋਨਾ ਦੀ ਦਸਤਕ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਰੱਖਿਆ ਮੰਤਰਾਲ ਦੇ ਰੱਖਿਆ ਸਕੱਤਰ ਅਜੇ ਕੁਮਾਰ ‘ਚ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰੰਟੀਨ ਕਰ ਲਿਆ ਹੈ।

ਜਾਣਕਾਰੀ ਦੇ ਅਨੁਸਾਰ ਬੁੱਧਵਾਰ ਨੂੰ ਰੱਖਿਆ ਸੱਕਤਰ ਅਜੈ ਕੁਮਾਰ ‘ਚ ਕੋਰੋਨਾ  ਸੰਕਰਮਣ ਦੇ ਲੱਛਣ ਦਿਖਾਈ ਦਿੱਤੇ ਸਨ। ਜਿਸ ਤੋਂ ਬਾਅਦ ਰੱਖਿਆ ਮੰਤਰਾਲੇ ਨੇ ਆਪਣੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਭਾਲ ਵੀ ਕੀਤੀ। ਇਸ ਦੌਰਾਨ ਰਾਇਸੀਨਾ ਹਿੱਲਜ਼ ਦੇ ਸਾਊਥ ਬਲਾਕ ਵਿਚ ਮੰਤਰਾਲੇ ਦੇ ਮੁੱਖ ਦਫ਼ਤਰ ਵਿਚ ਕੰਮ ਕਰ ਰਹੇ ਘੱਟੋ ਘੱਟ 35 ਅਧਿਕਾਰੀਆਂ ਨੂੰ ਉਨ੍ਹਾਂ ਦੇ ਆਪਣੇ ਘਰਾਂ ‘ਚ ਹੀ ਕੁਆਰੰਟੀਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸਾਊਥ ਬਲਾਕ ਦੀ ਪਹਿਲੀ ਮੰਜ਼ਿਲ ‘ਤੇ ਰੱਖਿਆ ਮੰਤਰਾਲੇ, ਰੱਖਿਆ ਸਕੱਤਰ, ਸੈਨਾ ਪ੍ਰਮੁੱਖ ਅਤੇ ਜਲ ਸੈਨਾ ਪ੍ਰਮੁੱਖ ਦਾ ਦਫਤਰ ਪਹਿਲੀ ਮੰਜ਼ਲ ‘ਤੇ ਸਥਿਤ ਹਨ।

ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਬਿਆਨ ਅਜੇ ਤੱਕ ਸਾਹਮਣੇ ਨਹੀਂ ਆਇਆ ਕਿ ਰੱਖਿਆ ਸਕੱਤਰ ਅਜੇ ਕੁਮਾਰ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਜਾਂ ਨਹੀਂ? ਜਦੋਂ ਕਿ ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਵੀ ਇਸ ਮਾਮਲੇ ‘ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਫੌਜ ਦੇ ਦੋ ਸੀਨੀਅਰ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਰੱਖਿਆ ਸਕੱਤਰ ‘ਚ ਕੋਰੋਨਾ ਸੰਕਰਮਿਤ ਪਾਏ ਗਏ ਹਨ।

Share this Article
Leave a comment