ਕੋਵਿਡ-19 : ਦਿੱਲੀ ਪੁਲਿਸ ਦੀ ਡੀਸੀਪੀ ਮੋਨਿਕਾ ਭਾਰਦਵਾਜ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

TeamGlobalPunjab
2 Min Read

ਨਵੀਂ ਦਿੱਲੀ : ਰਾਜਧਾਨੀ ਦਿੱਲੀ ‘ਚ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ ‘ਚ ਲਗਾਤਾਰ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇੱਥੋਂ ਤੱਕ ਕਿ ਆਪਣੀ ਜਾਨ ਹਥੇਲੀ ‘ਤੇ ਰੱਖ ਕੇ ਕੋਰੋਨਾ ਮਹਾਮਾਰੀ ਨਾਲ ਲੜ ਰਹੇ ਪੁਲਿਸ ਕਰਮਚਾਰੀ ਅਤੇ ਸਿਹਤ ਕਰਮੀ ਵੀ ਹੁਣ ਵੱਡੀ ਗਿਣਤੀ ‘ਚ ਕੋਰੋਨਾ ਦੀ ਲਪੇਟ ‘ਚ ਆ ਰਹੇ ਹਨ।

ਇਸ ‘ਚ ਹੀ ਉੱਤਰੀ ਜ਼ਿਲ੍ਹਾ ਦੀ ਡੀਸੀਪੀ ਮੋਨਿਕਾ ਭਾਰਦਵਾਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਵੀ ਪਾਈ ਗਈ ਹੈ। ਡੀਸੀਪੀ ਭਾਰਦਵਾਜ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਗਲੇ ਵਿੱਚ ਖਰਾਸ਼ ਸੀ। ਕੋਰੋਨਾ ਜਾਂਚ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਡੀਸੀਪੀ ਦਫਤਰ ਦੇ ਪੂਰੇ ਅਮਲੇ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ  ਅਤੇ ਦਫਤਰ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪੱਛਮੀ ਜ਼ਿਲੇ ਦੇ ਮੋਤੀਨਗਰ ਥਾਣੇ ਦੇ ਐੱਸਐੈੱਚਓ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਨੂੰ ਆਪਣੇ ਹੀ ਘਰ ਕੁਆਰੰਟੀਨ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਸਟਾਫ ਨੂੰ ਵੀ ਅਲੱਗ ਤੋਂ ਕੁਆਰੰਟੀਨ ਕੀਤਾ ਗਿਆ ਹੈ। ਪੁਲਿਸ ਵੱਲੋਂ ਐੱਸਐੱਚਓ ਦੇ ਸੰਪਰਕ ‘ਚ ਆਉਣ ਵਾਲੇ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਹ ਘਰ ਵਿਚ ਅਲੱਗ ਹੈ. ਉਨ੍ਹਾਂ ਦੇ ਨਾਲ ਆਏ ਸਟਾਫ ਨੂੰ ਵੀ ਅਲੱਗ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਉੱਤਮ ਨਗਰ, ਨੰਦਨਗਰੀ, ਉੱਤਰੀ ਐਵੀਨਿਊ, ਲਾਜਪਤ ਨਗਰ ਅਤੇ ਜਾਮੀਆ ਨਗਰ ਥਾਣਿਆਂ ਦੇ ਐੱਸਐੱਚਓ ਵੀ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਇਸ ਤੋਂ ਇਲਾਵਾ ਦਿੱਲੀ ਪੁਲਿਸ ਦੇ 450 ਤੋਂ ਵੱਧ ਕਰਮਚਾਰੀ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ।

Share this Article
Leave a comment