ਕੋਵਿਡ-19 : ਪਾਕਿਸਤਾਨ ‘ਚ ਕੋਰੋਨਾ ਨਾਲ ਪਹਿਲੀ ਮੌਤ , ਹੁਣ ਤੱਕ 184 ਮਰੀਜ਼ ਸੰਕਰਮਿਤ

TeamGlobalPunjab
2 Min Read

ਲਾਹੌਰ : ਜਾਨਲੇਵਾ ਕੋਰੋਨਾ ਵਾਇਰਸ ਦੁਨੀਆ ਦੇ 161 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕਾ ਹੈ। ਇਸ ‘ਚ ਹੀ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ‘ਚ ਵੀ ਕੋਰੋਨਾ ਵਾਇਰਸ (ਕੋਵਿਡ-19) ਨਾਲ ਮੌਤ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਲਾਹੌਰ ਵਿੱਚ ਮੰਗਲਵਾਰ ਸਵੇਰੇ ਇਮਰਾਨ ਨਾਮ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਮ੍ਰਿਤਕ ਵਿਅਕਤੀ ਹਾਫਿਜ਼ਾਬਾਦ ਦਾ ਰਹਿਣ ਵਾਲਾ ਸੀ ਜੋ ਹਾਲ ਹੀ ‘ਚ ਇਰਾਨ ਤੋਂ ਵਾਪਸ ਪਰਤਿਆ ਸੀ। ਉਸ ਨੂੰ ਸਰਹੱਦੀ ਖੇਤਰ ਨੇੜੇ 14 ਦਿਨਾਂ ਲਈ ਨਿਗਰਾਨੀ ‘ਚ ਰੱਖਿਆ ਗਿਆ ਸੀ। ਜਿਸ ਦੀ ਅੱਜ ਸਵੇਰੇ ਲਾਹੌਰ ਦੇ ਮਾਯੋ ਹਸਪਤਾਲ ‘ਚ ਮੌਤ ਹੋ ਗਈ।

ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 130 ਤੋਂ ਵੱਧ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਪਾਕਿਸਤਾਨ ਦਾ ਸਿੰਧ ਪ੍ਰਾਂਤ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਇਥੇ ਕੋਰੋਨਾ ਵਾਇਰਸ ਦੇ ਕੁਲ 155 ਮਾਮਲੇ ਸਾਹਮਣੇ ਆਏ ਹਨ ਤੇ ਪੂਰੇ ਪਾਕਿਸਤਾਨ ‘ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 184 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਕਾਰਨ ਪਾਕਿਸਤਾਨ ‘ਚ ਕ੍ਰਿਕਟ ਸੁਪਰ ਲੀਗ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਤਾਜਾ ਜਾਣਕਾਰੀ ਅਨੁਸਾਰ ਵਿਸ਼ਵ ਦੇ 161 ਦੇਸ਼ਾਂ ‘ਚ ਫੈਲ ਚੁੱਕੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਹੁਣ ਤੱਕ 7,165 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ 182,260 ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋਏ ਹਨ। ਦੂਜੇ ਪਾਸੇ ਭਾਰਤ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ 131 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ‘ਚੋਂ 3 ਦੀ ਮੌਤ ਹੋ ਚੁੱਕੀ ਹੈ।

- Advertisement -

Share this Article
Leave a comment