ਕੋਵਿਡ-19 : ਰੂਸ ‘ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, 147 ਲੋਕ ਸੰਕਰਮਿਤ

TeamGlobalPunjab
2 Min Read

ਮਾਸਕੋ : ਜਾਨਲੇਵਾ ਕੋਰੋਨਾ ਵਾਇਰਸ ਦੁਨੀਆ ਦੇ 170 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕਾ ਹੈ। ਇਸ ‘ਚ ਹੀ ਵੀਰਵਾਰ ਨੂੰ ਰੂਸ ਵਿਚ ਇੱਕ 79 ਸਾਲਾ ਬਜ਼ੁਰਗ ਮਹਿਲਾਂ ਦੀ ਕੋਰੋਨਾ ਵਾਇਰਸ (ਕੋਇਡ-19) ਨਾਲ  ਮੌਤ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ।

ਸਿਹਤ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇੱਕ 79 ਸਾਲਾ ਬਜ਼ੁਰਗ ਮਹਿਲਾਂ ਦੇ ਕੋਰੋਨਾ ਵਾਇਰਸ (ਕੋਇਡ-19) ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਕਤ ਮਹਿਲਾਂ ਨੂੰ 13 ਮਾਰਚ ਨੂੰ ਮਾਸਕੋ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਮਹਿਲਾਂ ਸ਼ੂਗਰ ਅਤੇ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਸੀ।

ਮਾਸਕੋ ਹਸਪਤਾਲ ਨੰਬਰ -2 ਦੇ ਮੁੱਖੀ ਡਾਕਟਰ ਸ਼ਵੇਤਲਾਣਾ ਕਾਰਸਨੋਵਾ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਬਜ਼ੁਰਗ ਮਹਿਲਾਂ ਲੰਬੇ ਸਮੇਂ ਤੋਂ ਕਈ ਬਿਮਾਰੀਆਂ ਨਾਲ ਜੂਝ ਰਹੀ ਸੀ। ਮਾਸਕੋ ਦੀ ਮੇਅਰ ਸਰਗੇਈ ਸੋਬਯਾਨਿਨ ਨੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਹਿਲੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਰੂਸ ‘ਚ ਕੋਰੋਨਾ ਦੇ 147 ਸੰਕਰਮਿਤ ਮਾਮਲੇ ਸਾਹਮਣੇ ਆ ਚੁੱਕੇ ਹਨ।

ਦੱਸ  ਦਈਏ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹਾਲ ਹੀ ‘ਚ ਕਿਹਾ ਸੀ ਕਿ ਦੇਸ਼ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਸਥਿਤੀ ਕਾਬੂ ਵਿਚ ਹੈ। ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਸਟੀਨ ਨੇ ਵੀਰਵਾਰ ਨੂੰ ਇੱਕ ਬਿਆਨ ਰਾਹੀਂ ਲੋਕਾਂ ਨੂੰ ਦੂਜਿਆਂ ਦੇ ਸੰਪਰਕ ਵਿੱਚ ਨਾ ਆਉਣ ਲਈ ਕਿਹਾ।

- Advertisement -

ਤਾਜਾ ਜਾਣਕਾਰੀ ਅਨੁਸਾਰ ਵਿਸ਼ਵ ਪੱਧਰ ‘ਤੇ ਕੋਰੋਨਾ ਵਾਇਰਸ ਨਾਲ ਹੁਣ ਤੱਕ 10 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 2 ਲੱਖ ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਭਾਰਤ ‘ਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 195 ਤੱਕ ਪਹੁੰਚ ਗਈ ਹੈ ਜਿਨ੍ਹਾਂ ‘ਚੋਂ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।

Share this Article
Leave a comment